22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਦੁਕਾਨਦਾਰਾਂ 'ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਰਵਾਈ ਨਾ ਕਰਨ 'ਤੇ ਰੋਹ ਵਿਚ ਆਏ ਲੋਕਾਂ ਵਲੋਂ ਮੁੱਖ ਸੜਕ 'ਤੇ ਧਰਨਾ <br/>

Ad Position 21
No active advertisement
ਅਜੀਤ ਡੈਸਕ 27-02-2026
ਲੁਧਿਆਣਾ, 26 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੀਵਨ ਨਗਰ ਵਿਚ ਅੱਜ ਦੇਰ ਸ਼ਾਮ ਕੁਝ ਨੌਜਵਾਨਾਂ ਵਲੋਂ ਦੁਕਾਨਾਂ 'ਤੇ ਕੀਤੇ ਹਮਲੇ ਨੂੰ ਲੈ ਕੇ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ 'ਤੇ ਰੋਹ ਵਿਚ ਆਏ ਦੁਕਾਨਦਾਰਾਂ ਵਲੋਂ ਦੇਰ ਰਾਤ ਲੁਧਿਆਣਾ ਚੰਡੀਗੜ੍ਹ ਰੋਡ 'ਤੇ ਧਰਨਾ ਦਿੱਤਾ ਗਿਆ, ਜਿਸ ਕਾਰਨ ਉੱਥੇ ਸਥਿਤੀ ਤਨਾਅਪੂਰਨ ਬਣ ਗਈ | ਦੇਰ ਰਾਤ ਖਬਰ ਲਿਖੇ ਜਾਣ ਤੱਕ ਧਰਨਾ ਪ੍ਰਦਰਸ਼ਨ ਜਾਰੀ ਸੀ | ਜਾਣਕਾਰੀ ਅਨੁਸਾਰ ਬੀਤੇ ਦਿਨ ਜੀਵਨ ਨਗਰ ਇਲਾਕੇ ਵਿਚ ਕੁਝ ਨੌਜਵਾਨਾਂ ਵਲੋਂ ਦੁਕਾਨਦਾਰਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ | ਅੱਜ ਦੇਰ ਸ਼ਾਮ ਇੱਥੇ ਮੁੜ ਤੋਂ ਗੁੰਡਾਗਰਦੀ ਕੀਤੀ ਗਈ ਅਤੇ ਦੁਕਾਨਦਾਰਾਂ 'ਤੇ ਹਮਲਾ ਕਰ ਦਿੱਤਾ ਗਿਆ | ਗੁੱਸੇ ਵਿਚ ਆਏ ਇਹਨਾਂ ਦੁਕਾਨਦਾਰਾਂ ਵਲੋਂ ਅੱਜ ਦੇਰ ਰਾਤ ਸੜਕ 'ਤੇ ਧਰਨਾ ਦਿੱਤਾ ਗਿਆ ਅਤੇ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਸੂਚਨਾ ਮਿਲਦਿਆਂ ਉੱਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਪਰ ਦੇਰ ਰਾਤ ਖਬਰ ਲਿਖੇ ਜਾਣ ਤੱਕ ਧਰਨਾ ਪ੍ਰਦਰਸ਼ਨ ਜਾਰੀ ਸੀ |

Ad Position 22
No active advertisement
ਪਿਛਲੀ ਖ਼ਬਰ ਦੋ ਧੜਿਆਂ ਵਿਚਾਲੇ ਹੋਈ ਲੜਾਈ ਵਿਚ ਪੰਜ ਜ਼ਖਮੀ <br/> ਅਗਲੀ ਖ਼ਬਰ ਬਾਗ਼ਬਾਨੀ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਵਿਚ ਅਹਿਮ ਰੋਲ ਅਦਾ ਕਰਦੇ ਹਨ ਪਸਾਰ ਮਾਹਿਰ-ਡਾ. ਮੱਖਣ ਸਿੰਘ ਭੁੱਲਰ...
Ad Position 24