22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਦੋ ਧੜਿਆਂ ਵਿਚਾਲੇ ਹੋਈ ਲੜਾਈ ਵਿਚ ਪੰਜ ਜ਼ਖਮੀ <br/>

Ad Position 21
No active advertisement
ਅਜੀਤ ਡੈਸਕ 27-02-2026
ਲੁਧਿਆਣਾ, 26 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਥਾਣਾ ਪੀਏਯੂ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾੜੇਵਾਲ ਦੀ ਇੰਦਰਾ ਕਲੋਨੀ ਵਿਚ ਅੱਜ ਦੇਰ ਸ਼ਾਮ ਦੋ ਧੜਿਆਂ ਵਿਚਾਲੇ ਹੋਈ ਲੜਾਈ ਵਿਚ ਪੰਜ ਵਿਅਕਤੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲ ਲਿਆਂਦਾ ਗਿਆ ਹੈ | ਇਸ ਸਬੰਧੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਸ਼ਾਮ ਉਸ ਵਕਤ ਵਾਪਰੀ ਜਦੋਂ ਕੁਝ ਨੌਜਵਾਨਾਂ ਵਲੋਂ ਮੁਹੱਲੇ ਦੇ ਇਕ ਨੌਜਵਾਨ ਉੱਪਰ ਉਸਦੀ ਜਾਤ ਪ੍ਰਤੀ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਤਾਂ ਉਕਤ ਨੌਜਵਾਨ ਵਲੋਂ ਇਸ ਦੀ ਸੂਚਨਾ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ | ਇਸ ਮਾਮਲੇ ਨੂੰ ਲੈ ਕੇ ਉੱਥੇ ਦੋਵੇਂ ਧੜਿਆਂ ਦੇ ਲੋਕ ਇਕੱਠੇ ਹੋ ਗਏ ਅਤੇ ਇਹਨਾਂ ਵਿਚਾਲੇ ਜ਼ਬਰਦਸਤ ਲੜਾਈ ਸ਼ੁਰੂ ਹੋ ਗਈ | ਜ਼ਖਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਪੁਲਿਸ ਵਲੋਂ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਸੀ ਅਤੇ ਇਲਾਕੇ ਵਿਚ ਸਥਿਤੀ ਤਨਾਅਪੂਰਨ ਹੁੰਦੀ ਵੇਖ ਕੇ ਉੱਥੇ ਫੋਰਸ ਤੈਨਾਤ ਕਰ ਦਿੱਤੀ ਗਈ ਸੀ |

Ad Position 22
No active advertisement
ਪਿਛਲੀ ਖ਼ਬਰ ਐਲ.ਪੀ.ਜੀ. ਡੀਲਰਜ਼ ਐਸੋਸੀਏਸ਼ਨ ਨੇ ਕੀਤਾ ਪੁਲਿਸ ਕਮਿਸ਼ਨਰ ਦਾ ਧੰਨਵਾਦ <br/> ਅਗਲੀ ਖ਼ਬਰ ਦੁਕਾਨਦਾਰਾਂ 'ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਰਵਾਈ ਨਾ ਕਰਨ 'ਤੇ ਰੋਹ ਵਿਚ ਆਏ ਲੋਕਾਂ ਵਲੋਂ ਮੁੱਖ ਸੜਕ 'ਤ...
Ad Position 24