22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਚਿੱਬ ਦੀ ਗਿ੍ਫ਼ਤਾਰੀ ਲੋਕਤੰਤਰ 'ਤੇ ਹਮਲਾ-ਐਡਵੋਕੇਟ ਧਾਲੀਵਾਲ

Ad Position 21
No active advertisement
ਅਜੀਤ ਡੈਸਕ 27-02-2026
ਲੁਧਿਆਣਾ, 26 ਫਰਵਰੀ (ਜਤਿੰਦਰ ਭੰਬੀ)-ਕੁੱਲ ਹਿੰਦ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿੱਬ ਦੀ ਗਿ੍ਫ਼ਤਾਰੀ ਦੀ ਕੜੀ ਨਿੰਦਾ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਕੋਆਰਡੀਨੇਟਰ ਅਤੇ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸ ਆਗੂ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਕਾਰਵਾਈ ਲੋਕਤੰਤਰਿਕ ਅਧਿਕਾਰਾਂ ਨੂੰ ਕੁਚਲਣ ਦੀ ਕੋਸ਼ਿਸ਼ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਨੀਤੀ ਅਪਣਾ ਰਹੀ ਹੈ, ਜੋ ਲੋਕਤੰਤਰ ਲਈ ਘਾਤਕ ਹੈ | ਉਨ੍ਹਾਂ ਮੰਗ ਕੀਤੀ ਕਿ ਉਦੈ ਭਾਨੂ ਚਿੱਬ ਅਤੇ ਹੋਰ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਲੋਕਤੰਤਰਿਕ ਮੁੱਲਾਂ ਦਾ ਸਤਿਕਾਰ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਦੀ ਬਰਨਾਲਾ ਰੈਲੀ 'ਚ ਵੱਧ ਤੋਂ ਵੱਧ ਇੰਟਕ ਵਰਕਰ ਲੈ ਕੇ ਸ਼ਮਿਲ ਹੋਵਾਂਗੇ- ਇੰਟਕ ਪ੍ਰਧਾਨ ਸਵਰਨ ਸਿੰਘ ਅਗਲੀ ਖ਼ਬਰ ਐਲ.ਪੀ.ਜੀ. ਡੀਲਰਜ਼ ਐਸੋਸੀਏਸ਼ਨ ਨੇ ਕੀਤਾ ਪੁਲਿਸ ਕਮਿਸ਼ਨਰ ਦਾ ਧੰਨਵਾਦ <br/>
Ad Position 24