ਲੁਧਿਆਣਾ, 26 ਫਰਵਰੀ (ਜਤਿੰਦਰ ਭੰਬੀ)-ਇੰਟਕ ਕਾਂਗਰਸ ਦੇ ਪ੍ਰਧਾਨ ਸਵਰਨ ਸਿੰਘ ਨੇ ਕਾਂਗਰਸ ਦੀ ਬਰਨਾਲਾ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਬਰਨਾਲਾ ਵਿਖੇ 28 ਫਰਵਰੀ ਨੂੰ ਹੋਣ ਵਾਲੀ ਕਾਂਗਰਸ ਦੀ 'ਮਨਰੇਗਾ ਬਚਾਓ' ਰੈਲੀ ਵਿਚ ਇੰਟਕ ਵਰਕਰਾਂ ਦਾ ਵੱਡਾ ਜੱਥਾ ਲੈ ਕੇ ਸ਼ਮਿਲ ਹੋਵਾਂਗੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਕਾਨੂੰਨ ਖਤਮ ਕਰਕੇ ਦੇਸ਼ ਦੇ ਕਰੋੜਾਂ ਲੋਕਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਹੈ, ਜਿਸ ਨੂੰ ਕਾਂਗਰਸ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਬਰਨਾਲਾ ਵਿਚ ਹੋਣ ਵਾਲੀ ਰੈਲੀ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਣ ਲਈ ਉਤਾਵਲੇ ਹਨ, ਜਿਸ ਕਰਕੇ ਲੋਕਾਂ ਵਿਚ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ |