23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ <br/>

Ad Position 21
No active advertisement
ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ, ਚੇਅਰਮੈਨ ਰਘਬੀਰ ਸਿੰਘ ਬਡਵਾਲ, ਸੁਰਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਖਟੜਾ | <br/> 27-02-2026
ਲੁਧਿਆਣਾ, 26 ਫਰਵਰੀ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਅਤੇ ਸੂਬਾ ਚੇਅਰਮੈਨ ਰਘੁਬੀਰ ਸਿੰਘ ਬਡਵਾਲ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਲੰਬੇ ਸਮੇਂ ਤੋ ਲਟਕ ਰਹੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਹੁਣ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਸੂਬਾ ਪੈੱ੍ਰਸ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਵੀ ਸਰਕਾਰ ਨੰੂ ਚੇਤਾਵਨੀ ਦਿੱਤੀ ਕਿ ਮੰਗਾਂ ਅਣਦੇਖੀਆਂ ਕਰਨ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ 5 ਮਾਰਚ ਨੰੂ ਜ਼ਿਲ੍ਹਾ ਪੱਧਰ 'ਤੇ ਰੋਸ ਰੈਲੀਆਂ ਅਤੇ ਅੱਧੇ ਦਿਨ ਦਾ ਕੰਮ ਬੰਦ ਕੀਤਾ ਜਾਵੇਗਾ | 6 ਮਾਰਚ ਨੰੂ ਅਰਥੀ ਫੂਕ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ 8 ਮਾਰਚ ਨੰੂ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨਸਭਾ ਵੱਲ ਕੂਚ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਬਸੰਤ ਨਗਰ ਲੁਹਾਰਾ ਵਿਖੇ ਸ਼ਿਵ ਵਿਆਹ ਤੇ ਭੰਡਾਰਾ ਕਰਵਾਇਆ <br/> ਅਗਲੀ ਖ਼ਬਰ ਸੁੰਦਰ ਨਗਰ ਡਵੀਜਨ ਵਿਖੇ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ <br/>
Ad Position 24