ਇਸਲਾਮਗੰਜ 'ਚ ਨਵਜਾਤ ਬੱਚੇ ਦਾ ਭਰੂਣ ਮਿਲਣ ਨਾਲ ਹੜਕੰਪ
ਅਜੀਤ ਡੈਸਕ
03-03-2026
ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਥਾਣਾ ਨੰਬਰ-2 ਅਧੀਨ ਆਉਂਦੇ ਇਲਾਕੇ ਇਸਲਾਮ ਗੰਜ ਵਿਚ ਅੱਜ ਇਕ ਨਵਜਾਤ ਬੱਚੇ ਦਾ ਭਰੂਣ ਮਿਲਣ ਨਾਲ ਇਲਾਕੇ ਵਿਚ ਹੜਕੰਪ ਮੱਚ ਗਿਆ | ਸੰਬੰਧਤ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱੱਸਿਆ ਕਿ ਅੱਜ ਸਵੇਰੇ ਜਦੋਂ ਸੀਵਰੇਜ ਕਰਮਚਾਰੀ ਇਸਲਾਮ ਗੰਜ ਵਿਚ ਸੀਵਰੇਜ ਦੀ ਸਫਾਈ ਕਰ ਰਹੇ ਸਨ ਤਾਂ ਉਨ੍ਹਾਂ ਨੰੂ ਸਫਾਈ ਦੌਰਾਨ ਇਸ ਬੱਚੇ ਦਾ ਭਰੂਣ ਮਿਲਿਆ | ਇਸਦੀ ਸੂਚਨਾ ਤੁਰੰਤ ਪੁਲਿਸ ਨੰੂ ਦਿੱਤੀ ਗਈ | ਪੁਲਿਸ ਮੌਕੇ 'ਤੇ ਪਹੁੰਚੀ ਅਤੇ ਭਰੂਣ ਨੰੂ ਆਪਣੇ ਕਬਜ਼ੇ ਵਿਚ ਲੈਕੇ ਸਿਵਿਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ | ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ |