20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਦੀ ਅਧਿਕਾਰੀਆਂ ਨੰੂ ਸਖ਼ਤ ਚੇਤਾਵਨੀ <br/>

Ad Position 21
No active advertisement
ਅਜੀਤ ਡੈਸਕ 03-03-2026
ਲੁਧਿਆਣਾ, 2 ਮਾਰਚ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਿਚ ਬਕਾਇਆ ਰਕਮ ਦੀ ਵਸੂਲੀ ਨੰੂ ਲੈਕੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਵਲੋਂ ਜ਼ੋਨ ਏ ਦਫ਼ਤਰ ਵਿਚ ਪ੍ਰਾਪਰਟੀ ਟੈਕਸ ਅਤੇ ਆਪੇ੍ਰਸ਼ਨ ਐਂਡ ਮੇਨਟੇਨੈਂਸ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਜ਼ੋਨਲ ਕਮਿਸ਼ਨਰ ਨੀਰਜ ਜੈਨ ਅਤੇ ਸੁਪਰਡੈਂਟ ਅਸ਼ੋਕ ਗਰਗ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ | ਮੀਟਿੰਗ ਦੌਰਾਨ ਪਰਾਸ਼ਰ ਵਲੋਂ ਇੰਸਪੈਕਟਰਾਂ ਅਤੇ ਟੈਕਸ ਕਲੈਕਟਰਾਂ ਨੰੂ ਕੜੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਆਪਣੇ ਇਲਾਕਿਆਂ ਵਿਚ ਬਕਾਇਆ ਰਕਮ ਦੀ ਵਸੂਲੀ ਤੁਰੰਤ ਤੇਜ ਕੀਤੀ ਜਾਵੇ | ਕਾਰਗੁਜ਼ਾਰੀ ਵਿਚ ਲਾਪਰਵਾਹੀ ਪਾਈ ਗਈ ਤਾਂ ਸੰਬੰਧਿਤ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ | ਸੀਨੀਅਰ ਡਿਪਟੀ ਮੇਅਰ ਪਰਾਸ਼ਰ ਨੇ ਦੱਸਿਆ ਕਿ ਡਿਫਾਲਟਰਾਂ ਦੀਆਂ ਸੂਚੀਆਂ ਫ਼ੀਲਡ ਸਟਾਫ਼ ਨੰੂ ਸੌਂਪ ਦਿੱਤੀਆਂ ਗਈਆਂ ਹਨ ਤਾਂ ਜੋ ਵਸੂਲੀ ਮੁਹਿੰਮ ਨੰੂ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਨਿਵਾਸੀਆਂ ਤੋਂ ਇਕੱਠੀ ਕੀਤੀ ਰਕਮ ਸ਼ਹਿਰ ਵਿਚ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ 'ਤੇ ਖ਼ਰਚ ਕੀਤੀ ਜਾਂਦੀ ਹੈ | ਇਸ ਲਈ ਨਾਗਰਿਕ ਆਪਣੇ ਟੈਕਸ ਸਮੇਂ ਸਿਰ ਅਦਾ ਕਰਨ ਤਾਂ ਜੋ ਜੁਰਮਾਨਿਆਂ ਤੋਂ ਬਚ ਸਕਣ | ਉਨ੍ਹਾਂ ਇਹ ਵੀ ਕਿਹਾ ਕਿ ਸਥਿਤੀ 'ਤੇ ਨਿਯਮਿਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਮੀਟਿੰਗਾਂ ਕਰਕੇ ਵਸੂਲੀ ਪ੍ਰਕਿਰਿਆ ਨੂੰ ਹੋਰ ਗਤੀਸ਼ੀਲ ਬਣਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. 'ਚ ਫ਼ਸਲ ਸੁਧਾਰ ਬਾਰੇ ਪੰਜ ਰੋਜ਼ਾ ਰਾਸ਼ਟਰੀ ਕਾਨਫ਼ਰੰਸ ਸ਼ੁਰੂ <br/> ਅਗਲੀ ਖ਼ਬਰ ਭਾਰੀ ਮਾਤਰਾ 'ਚ ਗਾਂਜਾ ਸਮੇਤ ਇਕ ਕਾਬੂ <br/>
Ad Position 24