20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸਿੱਖ ਮਿਸ਼ਨਰੀ ਪਬਲਿਕ ਸਕੂਲ ਵਿਖੇ 10ਵੀਂ ਕਲਾਸ ਦੇ ਵਿਦਿਆਰਥੀਆਂ ਨੰੂ ਦਿੱਤੀ ਵਿਦਾਇਗੀ

Ad Position 21
No active advertisement
ਅਜੀਤ ਡੈਸਕ 03-03-2026
ਲੁਧਿਆਣਾ, 2 ਮਾਰਚ (ਭੁਪਿੰਦਰ ਸਿੰਘ ਬੈਂਸ)-ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ, ਸਲੇਮ ਟਾਬਰੀ ਵਿਖੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦਾ ਪ੍ਰਬੰਧ 9ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਦੌਰਾਨ ਗੀਤਾਂ ਅਤੇ ਸਕਿੱਟਾਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਪ੍ਰੋਗਰਾਮ ਦੀ ਖਿੱਚ ਦਾ ਕੇਂਦਰ ਮਿਸਟਰ ਫੇਅਰਵੈੱਲ ਅਤੇ ਮਿਸ ਫੇਅਰਵੈੱਲ ਦੇ ਖਿਤਾਬਾਂ ਦੀ ਘੋਸ਼ਣਾ ਰਹੀ, ਜਿਸ ਨਾਲ ਮਾਹੌਲ ਖੁਸ਼ੀ ਨਾਲ ਭਰ ਗਿਆ | ਇਸ ਮੌਕੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਸਕੂਲੀ ਜੀਵਨ ਦੇ ਅਨੁਭਵ ਸਾਂਝੇ ਕਰਦੇ ਹੋਏ ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਦਾ ਧੰਨਵਾਦ ਕੀਤਾ | ਸਕੂਲ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੰੂ ਉਚੀ ਸਿੱਖਿਆ ਹਾਸਲ ਕਰਨ ਅਤੇ ਜੀਵਨ ਵਿਚ ਸੱਚਾਈ, ਅਨੁਸ਼ਾਸਨ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਪ੍ਰਦੀਪ ਕੌਰ ਨੇ ਵਿਦਿਆਰਥੀਆਂ ਨੰੂ ਉਨ੍ਹਾਂ ਦੇ ਚਮਕਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ 'ਤੇ ਰੇਲਗੱਡੀ ਹੇਠਾਂ ਆਉਣ ਕਾਰਨ ਦੋ ਫੈਕਟਰੀ ਵਰਕਰਾਂ ਦੀ ਮੌਤ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਫਾਊਾਡੇਸ਼ਨ ਦਾ ਵਫਦ ਪੀ.ਸੀ.ਆਈ ਸਲਾਹਕਾਰ ਕਮੇਟੀ ਦੇ ਰਾਸ਼ਟਰੀ ਮੁੱਖ ਸਲਾਹਕਾਰ ਆਰ.ਪੀ. ਸ਼ਰਮਾ ਨੂੰ ਮਿ...
Ad Position 24