ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਰੇਲ ਗੱਡੀ ਹੇਠਾਂ ਆਉਣ ਕਰਨ ਦੋ ਫੈਕਟਰੀ ਵਰਕਰਾਂ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਦਸ਼ਮੇਸ਼ ਨਗਰ ਨੇੜੇ ਜਾਂਦੀ ਰੇਲਵੇ ਲਾਈਨ 'ਤੇ ਲਾਈਨਾਂ ਪਾਰ ਕਰਨ ਸਮੇਂ ਸ਼ੱਕੀ ਹਾਲਾਤਾਂ ਵਿਚ ਭੈਰੋ ਪ੍ਰਸ਼ਾਦ ਨਾਮੀ ਫੈਕਟਰੀ ਵਰਕਰ ਦੀ ਮੌਤ ਹੋ ਗਈ | ਉਹ ਮੂਲ ਰੂਪ ਵਿਚ ਬਿਹਾਰ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਆਪਣੇ ਪਰਿਵਾਰ ਨਾਲ ਇੱਥੇ ਹੀ ਰਹਿ ਰਿਹਾ ਸੀ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਸਥਾਨਕ ਢੰਡਾਰੀ ਕਲਾਂ ਨੇੜੇ ਮੁਲਈ ਨਾਮੀ ਵਿਅਕਤੀ ਦੀ ਵੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ | ਪੁਲਿਸ ਵਲੋਂ ਦੋਵੇਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ |