20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਟੈਟ ਸ਼ਰਤਾਂ ਖ਼ਿਲਾਫ਼ ਅਧਿਆਪਕਾਂ ਦਾ ਕੈਬਿਨੇਟ ਮੰਤਰੀ ਦੇ ਦਫ਼ਤਰ ਅੱਗੇ ਘਿਰਾਓ <br/>

Ad Position 21
No active advertisement
ਅਜੀਤ ਡੈਸਕ 03-03-2026
ਲੁਧਿਆਣਾ, 2 ਮਾਰਚ (ਭੁਪਿੰਦਰ ਸਿੰਘ ਬੈਂਸ)-ਜ਼ਿਲੇ੍ਹ ਦੀਆਂ ਵੱਖ ਵੱਖ ਅਧਿਆਪਕ ਜਥੇਬੰਦੀਆਂ ਵਲੋਂ ਰਣਜੀਤ ਸਿੰਘ, ਗੁਰਦੀਪ ਸਿੰਘ, ਟਹਿਲ ਸਿੰਘ, ਰਮਨਜੀਤ ਸਿੰਗ ਆਦਿ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਦਫ਼ਤਰ ਦਾ ਘਿਰਾਓ ਕਰਦੇ ਹੋਏ ਟੈਟ ਦੀਆਂ ਸ਼ਰਤਾਂ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ ਅਤੇ ਮੰਗ ਪੱਤਰ ਸੌਂਪਿਆ | ਇਸ ਮੌਕੇ ਅਧਿਆਪਕਾਂ ਨੇ ਦੱਸਿਆ ਕਿ 2017 ਵਿਚ ਸਰਕਾਰ ਵਲੋਂ ਪੱਤਰ ਜਾਰੀ ਕਰਕੇ ਅਧਿਆਪਕਾਂ ਨੰੂ ਟੈਟ ਤੋਂ ਛੂਟ ਦਿੱਤੀ ਗਈ ਸੀ, ਪਰ 7 ਫਰਵਰੀ 2026 ਨੰੂ ਜਾਰੀ ਹੋਏ ਨਵੇਂ ਪੱਤਰ ਰਾਹੀ ਮਾਸਟਰ ਕੇਡਰ ਦੀ ਤਰੱਕੀ ਲਈ ਟੈਟ ਲਾਜ਼ਮੀ ਕਰ ਦਿੱਤਾ ਗਿਆ, ਜਿਸਦਾ ਜਥੇਬੰਦੀਆਂ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ 27 ਫਰਵਰੀ ਨੰੂ ਸਰਕਾਰ ਵਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ, ਪਰ ਮੀਟਿੰਗ ਹੀ ਹੋ ਸਕੀ | ਹੁਣ 6 ਮਾਰਚ ਨੰੂ ਦੁਬਾਰਾ ਮੀਟਿੰਗ ਲਈ ਸਮਾਂ ਦਿੱਤਾ ਗਿਆ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਟੈਟ ਦੀ ਇਹ ਸ਼ਰਤ ਵਾਪਸ ਨਾ ਲਈ ਤਾਂ ਸੰਘਰਸ਼ ਨੰੂ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਧੰਨਾ ਸਿੰਘ, ਜਗਜੀਤ ਸਿੰਘ, ਦਰਸ਼ਨ ਸਿੰਘ, ਮਨਰਾਜ ਸਿੰਘ, ਮਨਜਿੰਦਰ ਸਿੰਘ, ਜਸਵਿੰਦਰ ਸਿੰਘ, ਅਜੀਤਪਾਲ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਦੇ ਮਰੀਜ਼ਾਂ ਨੇ ਸਾਂਝੇ ਕੀਤੇ ਤਜਰਬੇ <br/> ਅਗਲੀ ਖ਼ਬਰ ਪੀ.ਏ.ਯੂ. ਨੇ ਬੇਕਰੀ ਉਤਪਾਦਾਂ ਬਾਰੇ ਇਕ ਰੋਜ਼ਾ ਸਿਖਲਾਈ ਕੈਂਪ ਲਗਾਇਆ <br/>
Ad Position 24