19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸਾਨੂੰ ਸੁੱਕੇ ਗੁਲਾਲ ਅਤੇ ਫੁੱਲਾਂ ਨਾਲ ਹੋਲੀ ਖੇਡਣੀ ਚਾਹੀਦੀ ਹੈ- ਚੰਨੀ

Ad Position 21
No active advertisement
ਅਜੀਤ ਡੈਸਕ 03-03-2026
ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)–ਹੋਲੀ ਪਿਆਰ ਤੇ ਸਦਭਾਵਨਾ ਦਾ ਤਿਉਹਾਰ ਹੈ, ਇਸ ਲਈ ਸਾਨੂੰ ਚਾਹੀਦਾ ਹੈ ਕਿ ਕੈਮੀਕਲ ਯੁਕਤ ਰੰਗਾਂ ਦੀ ਵਰਤੋਂ ਨਾ ਕੀਤੀ ਜਾਵੇ, ਕਿਉਂਕਿ ਅਜਿਹੇ ਰੰਗਾਂ ਨਾਲ ਜਿੱਥੇ ਸਾਡੇ ਸਰੀਰ 'ਤੇ ਬੁਰਾ ਪ੍ਰਭਾਵ ਪੈਂਦਾ ਹੈ, ਉਥੇ ਹੀ ਕੈਮੀਕਲਯੁਕਤ ਰੰਗਾਂ ਨੂੰ ਉਤਾਰਨ ਸਮੇਂ ਵਧੇਰੇ ਮਾਤਰਾ 'ਚ ਪਾਣੀ ਦੀ ਵੀ ਬਰਬਾਦੀ ਹੁੰਦੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਆਗੂ ਚਰਨਦੀਪ ਸਿੰਘ ਚੰਨੀ ਨੇ ਕਰਦਿਆਂ ਕਿਹਾ ਕਿ ਸਾਡੇ ਸਮਾਜ 'ਚ ਕਈ ਲੋਕ ਹੋਲੀ ਤਿਉਹਾਰ 'ਤੇ ਕੈਮੀਕਲ ਰੰਗਾਂ ਦੀ ਵਰਤੋਂ ਕਰਦੇ ਹਨ, ਜੋ ਕਿ ਸਾਡੀ ਸਿਹਤ ਲਈ ਹਾਨੀਕਾਰਕ ਹੁੰਦੇ ਹਨ, ਇਸ ਲਈ ਸਾਨੂੰ ਸੁੱਕੇ ਗੁਲਾਲ ਅਤੇ ਫੁੱਲਾਂ ਨਾਲ ਹੀ ਹੋਲੀ ਖੇਡਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਸ ਦਿਨ ਆਪਸੀ ਗਿੱਲੇ ਸ਼ਿਕਵੇ ਭੁੱਲਾ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕਰਨਾ ਚਾਹੀਦਾ ਹੈ ਤੇ ਪਿਆਰ ਤੇ ਸਦਭਾਵਨਾ ਦਾ ਸੰਦੇਸ਼ ਸਮਾਜ ਨੂੰ ਦੇਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਵਿਖੇ ਹੋਲੇ ਮਹੱਲੇ ਸੰਬੰਧੀ ਸਮਾਗਮ ਭਲਕੇ <br/> ਅਗਲੀ ਖ਼ਬਰ ਸੈਕ੍ਰਡ ਹਾਰਟ ਕਾਨਵੈਂਟ ਸਕੂਲ 'ਚ ਆਈ.ਸੀ.ਐਸ.ਈ. ਦਸਵੀਂ ਹਿਸਾਬ ਪ੍ਰੀਖਿਆ ਸੁਚਾਰੂ ਢੰਗ ਨਾਲ ਹੋਈ <br/>
Ad Position 24