19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਵਿਖੇ ਹੋਲੇ ਮਹੱਲੇ ਸੰਬੰਧੀ ਸਮਾਗਮ ਭਲਕੇ <br/>

Ad Position 21
No active advertisement
ਅਜੀਤ ਡੈਸਕ 03-03-2026
ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਹੋਲੇ ਮਹੱਲੇ ਦੀਆਂ ਤਿਆਰੀਆਂ ਨੂੰ ਦੇਖਦੇ ਹੋਏ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸਟੱਡੀ ਸਰਕਲ ਦੇ ਮੈਂਬਰਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਖ਼ਾਲਸੇ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲੇ ਮਹੱਲੇ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਕਿ ਮਹੱਲੇ ਮੌਕੇ ਨਵੀਆਂ ਖੇਡਾਂ ਕਰਵਾਉਣ ਵਾਸਤੇ ਸਾਰੇ ਮੈਂਬਰਾਂ ਤੋਂ ਰਾਏ ਲਈ ਗਈ ਜਿਨ੍ਹਾਂ ਵਿਚ ਮਿਊਜ਼ਿਕਲ ਚੇਅਰ, ਭੋਲੂ ਕਪਲ, ਗੇਂਦਬਾਜ਼ੀ, ਤੇਜ਼ ਤੁਰਨਾ, ਪਾਵਰ ਗਮੇਸ਼, ਬੀਬੀਆਂ ਦੀ ਮਟਕਾ ਦੌੜ, ਵਿਰਾਸਤ ਤੰਬੋਲਾ ਵਰਗੀਆਂ ਖੇਡਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ | 4 ਮਾਰਚ ਦਿਨ ਬੁੱਧਵਾਰ ਨੂੰ ਹੋਲੀ ਵਾਲੇ ਦਿਨ ਇਹ ਪ੍ਰੋਗਰਾਮ ਸਵੇਰੇ 7 ਵਜੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਐਮ.ਆਈ.ਜੀ. ਫਲੈਟਾਂ ਵਾਲੇ ਗੁਰਦੁਆਰਾ ਸਾਹਿਬ ਵਿਚੋਂ ਪੰਜ ਪਿਆਰਿਆਂ ਦੀ ਅਗਵਾਈ ਨਗਰ ਕੀਰਤਨ ਸ਼ੁਰੂ ਹੋਵੇਗਾ, ਜੋ ਕਿ ਮਾਰਕੀਟ ਵਿਚੋਂ ਹੁੰਦਾ ਹੋਇਆ 9 ਵਜੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸਮਾਪਤ ਹੋਵੇਗਾ | ਸ਼ਾਮ ਦੇ ਸਮਾਗਮਾਂ ਵਿਚ ਭਾਈ ਜਗਤਾਰ ਸਿੰਘ ਜਲੰਧਰ ਵਾਲੇ ਸ਼ਾਮ 7 ਵਜੇ ਤੋਂ 8 ਵਜੇ ਤੱਕ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਸਰਵਨ ਕਰਵਾਉਗੇ | 8 ਤੋਂ 9.15 ਵਜੇ ਤੱਕ ਹਰਜੀਤ ਸਿੰਘ ਹਰਮਨ ਮਾਰਕੰਡੇ ਵਾਲੇ ਸੰਗਤਾਂ ਨੂੰ ਹੋਲੇ ਮਹੱਲੇ ਦੀ ਮਹਤੱਤਾ ਬਾਰੇ ਚਾਨਣਾ ਪਾਉਣਗੇ | ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਗੇ | ਮੀਟਿੰਗ 'ਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਸਟੱਡੀ ਸਰਕਲ ਤੋਂ ਇਕਬਾਲ ਸਿੰਘ, ਬਲਬੀਰ ਸਿੰਘ, ਤੇਜਬੀਰ ਸਿੰਘ, ਡਾਕਟਰ ਪਰਮਿੰਦਰ ਸਿੰਘ, ਹਰਮਿੰਦਰ ਸਿੰਘ ਅਨਹਦ, ਅਰਸ਼ਨੂਰ ਸਿੰਘ, ਇੰਦਰਜੀਤ ਸਿੰਘ, ਜਸਕੀਰਤ ਸਿੰਘ, ਮਨਪ੍ਰੀਤ ਸਿੰਘ, ਆਰ. ਪੀ. ਸਿੰਘ, ਜੁਝਾਰ ਸਿੰਘ, ਅਮਰਜੀਤ ਸਿੰਘ, ਗੁਰਦੀਪ ਸਿੰਘ ਕਾਲੜਾ ਤੇਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਯੂਥ ਵਿੰਗ ਆਗੂਆਂ ਨੇ ਕੀਤੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ <br/> ਅਗਲੀ ਖ਼ਬਰ ਸਾਨੂੰ ਸੁੱਕੇ ਗੁਲਾਲ ਅਤੇ ਫੁੱਲਾਂ ਨਾਲ ਹੋਲੀ ਖੇਡਣੀ ਚਾਹੀਦੀ ਹੈ- ਚੰਨੀ
Ad Position 24