19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

'ਆਪ' ਯੂਥ ਵਿੰਗ ਆਗੂਆਂ ਨੇ ਕੀਤੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 03-03-2026
ਲੁਧਿਆਣਾ, 2 ਮਾਰਚ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਵਰਕਿੰਗ ਪ੍ਰਧਾਨ ਪਰਮਿੰਦਰ ਗੋਲਡੀ ਦੀ ਅਗਵਾਈ ਹੇਠ ਯੂਥ ਵਰਕਰਾਂ ਦੇ ਇਕ ਵਫ਼ਦ ਨੇ ਅੱਜ ਪਾਰਟੀ ਆਗੂ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ ਅਦਾਲਤ ਵਲੋਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਾਇਜ਼ਤ ਬਰੀ ਕਰਨ 'ਤੇ ਮੁਬਾਰਕਬਾਦ ਦਿੱਤੀ | ਇਸ ਮੌਕੇ ਲੁਧਿਆਣਾ ਸ਼ਹਿਰੀ ਯੂਥ ਵਿੰਗ ਦੇ ਪ੍ਰਧਾਨ ਅਮਰਿੰਦਰ ਸਿੰਘ ਐਮਪੀ ਜਵੱਦੀ ਵੀ ਸਾਥੀਆਂ ਸਮੇਤ ਹਾਜ਼ਰ ਸਨ | ਇਸ ਮੌਕੇ ਪਰਮਿੰਦਰ ਗੋਲਡੀ ਅਤੇ ਐਮਪੀ ਜਵੱਦੀ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦੀ ਅਦਾਲਤ ਵਿਚ ਹੋਈ ਜਿੱਤ 'ਤੇ ਵਧਾਈ ਦਿੰਦਿਆਂ ਕਿਹਾ ਕਿ ਸੱਚਾਈ ਸੋ ਪਰਦੇ ਪਾੜ ਕੇ ਵੀ ਬਾਹਰ ਆ ਜਾਂਦੀ ਹੈ ਅਤੇ ਇਸ ਨਾਲ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੇ ਮਾੜੇ ਇਰਾਦਿਆਂ ਦੀ ਹਾਰ ਹੋਈ ਹੈ | ਉਨ੍ਹਾਂ ਕਿਹਾ ਕਿ ਦੋਹਾਂ ਕੇਂਦਰੀ ਆਗੂਆਂ ਸਮੇਤ ਸਾਰੇ ਲੋਕਾਂ ਦੇ ਬਾਇੱਜਤ ਬਰੀ ਹੋਣ ਨਾਲ ਜਨਤਾ ਦਾ ਕਾਨੂੰਨ ਵਿਚ ਵਿਸ਼ਵਾਸ਼ ਵਧਿਆ ਹੈ ਜਿਸ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਵਿਚ 2027 ਦੀਆਂ ਚੋਣਾਂ ਵਿਚ ਮੁੜ ਸਰਕਾਰ ਬਨਾਉਣ ਦਾ ਮੌਕਾ ਮਿਲੇਗਾ | ਜਿਸ ਤੋਂ ਬਾਦ ਪੰਜਾਬ ਨੂੰ ਤਰੱਕੀ, ਵਿਕਾਸ ਅਤੇ ਖੁਸ਼ਹਾਲੀ ਦੀਆਂ ਬੁਲੰਦੀਆਂ ਤੇ ਪਹੁੰਚਾਇਆ ਜਾਵੇਗਾ | ਇਸ ਮੌਕੇ ਨਵਲਦੀਪ ਸਿੰਘ, ਰੌਬੀ ਕੰਗ, ਸੰਜੀਵ ਚੌਧਰੀ ਅਤੇ ਹਰਮੀਤ ਖਾਈ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਦੋ ਰੋਜ਼ਾ ਕੀਰਤਨ ਤੇ ਕਥਾ ਸਮਾਗਮ <br/> ਅਗਲੀ ਖ਼ਬਰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਵਿਖੇ ਹੋਲੇ ਮਹੱਲੇ ਸੰਬੰਧੀ ਸਮਾਗਮ ਭਲਕੇ <br/>
Ad Position 24