19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਦੋ ਰੋਜ਼ਾ ਕੀਰਤਨ ਤੇ ਕਥਾ ਸਮਾਗਮ <br/>

Ad Position 21
No active advertisement
ਅਜੀਤ ਡੈਸਕ 03-03-2026
ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਦੋ ਰੋਜ਼ਾ ਕਥਾ ਅਤੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਅਤੇ ਪ੍ਰਚਾਰਕਾਂ ਨੇ ਹਾਜਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ ਅਤੇ ਪਰਮਿੰਦਰ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਸਤਨਾਮ ਸਿੰਘ ਦੇ ਕੀਰਤਨੀ ਜਥੇ ਦਾ ਸਨਮਾਨ ਕੀਤਾ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਜਸਵਿੰਦਰ ਸਿੰਘ, ਤਜਿੰਦਰ ਸਿੰਘ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਅਵੀ, ਕੁੰਵਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੇਅਰ ਇੰਦਰਜੀਤ ਕੌਰ ਨੇ ਦਿੱਲੀ ਜਾ ਕੇ ਕੇਜਰੀਵਾਲ ਤੇ ਸਿਸੋਦੀਆ ਨੰੂ ਬਰੀ ਹੋਣ 'ਤੇ ਦਿੱਤੀ ਵਧਾਈ <br/> ਅਗਲੀ ਖ਼ਬਰ 'ਆਪ' ਯੂਥ ਵਿੰਗ ਆਗੂਆਂ ਨੇ ਕੀਤੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ <br/>
Ad Position 24