ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)ਸੀ-ਪਾਈਟ ਕੈਂਪ ਲੁਧਿਆਣਾ ਵਿਖੇ ਅਗਨੀਵੀਰ (ਫ਼ੌਜ) ਦੇ ਲਿਖਤੀ ਪੇਪਰ (ਸੀ.ਈ.ਐਫ.) ਦੀ ਮੁਫ਼ਤ ਸਿਖਲਾਈ ਸ਼ੁਰੂ ਕੀਤੀ ਗਈ ਹੈ | ਸੀ-ਪਾਈਟ ਕੈਂਪ ਲੁਧਿਆਣਾ ਦੇ ਟਰੇਨਿੰਗ ਅਫ਼ਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ (ਫ਼ੌਜ) ਦਾ ਲਿਖਤੀ ਪੇਪਰ (ਸੀ.ਈ.ਐਫ.) ਅਪ੍ਰੈਲ 2026 ਵਿਚ ਹੋਣ ਜਾ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਜਿਹੜੇ ਨÏਜਵਾਨਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ, ਉਹ ਸੀ-ਪਾਈਟ ਕੈਂਪ, ਆਈ.ਟੀ.ਆਈ., ਗਿੱਲ ਰੋਡ, ਲੁਧਿਆਣਾ ਵਿਖੇ ਲਿਖਤੀ ਪੇਪਰ ਦੀ ਤਿਆਰੀ ਲਈ ਟਰੇਨਿੰਗ ਦਾ ਲਾਭ ਲੈ ਸਕਦੇ ਹਨ¢ ਲਿਖਤੀ ਪੇਪਰ ਦੀ ਤਿਆਰੀ ਲਈ ਜ਼ਰੂਰੀ ਦਸਤਾਵੇਜ਼ਾਂ ਨਾਲ ਕੈਂਪ ਵਿਚ ਰਿਪੋਰਟ ਕੀਤੀ ਜਾ ਸਕਦੀ ਹੈ, ਜਿਨ੍ਹਾਂ 'ਚ ਰਜਿਸਟਰੇਸ਼ਨ ਦੀ ਫ਼ੋਟੋ ਕਾਪੀ, ਵਿੱਦਿਅਕ ਯੋਗਤਾ 10ਵੀਂ ਤੇ 12ਵੀਂ ਦੇ ਉਚ ਵਿੱਦਿਅਕ ਸਾਰੇ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ਼ ਫ਼ੋਟੋ ਆਦਿ ਸ਼ਾਮਿਲ ਹਨ¢ ਸੀ-ਪਾਈਟ ਕੈਂਪ, ਲੁਧਿਆਣਾ ਦੇ ਟਰੇਨਿੰਗ ਅਫ਼ਸਰ ਇੰਦਰਜੀਤ ਕੁਮਾਰ ਨੇ ਦੱਸਿਆ ਕਿ ਸਿਖਲਾਈ ਦÏਰਾਨ ਯੁਵਕਾਂ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵਲੋਂ ਮੁਫ਼ਤ ਦਿੱਤਾ ਜਾਵੇਗਾ¢