ਲੁਧਿਆਣਾ, 3 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰਭਾਤ ਨਗਰ ਵਿਚ ਵਿਆਹੁਤਾ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਪਿੰਕੀ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 31 ਸਾਲ ਦੇ ਕਰੀਬ ਸੀ, ਉਹ ਆਪਣੇ ਪਤੀ ਕੁਲਵਿੰਦਰ ਸਿੰਘ ਅਤੇ ਪਰਿਵਾਰ ਨਾਲ ਇੱਥੇ ਰਹਿ ਰਹੀ ਸੀ | ਬੀਤੀ ਰਾਤ ਉਸ ਨੇ ਆਪਣੇ ਘਰ ਵਿਚ ਹੀ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਜਾਂਚ ਕਰ ਰਹੇ ਅਧਿਕਾਰੀ ਐਸ.ਐਚ.ਓ. ਵਿਜੇ ਕੁਮਾਰ ਨੇ ਦੱਸਿਆ ਕਿ ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |