14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਹੋਲੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 04-03-2026
ਲੁਧਿਆਣਾ, 3 ਮਾਰਚ (ਜਸਵਿੰਦਰ ਸਿੰਘ)-ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਹੋਲੀ ਬਹੁਤ ਧੂਮਧਾਮ ਨਾਲ ਮਨਾਈ ਗਈ | ਵਿਦਿਆਰਥੀਆਂ ਨੇ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਪਿਆਰ ਅਤੇ ਸਦਭਾਵਨਾ ਦੇ ਪ੍ਰਤੀਕ ਇਸ ਤਿਉਹਾਰ 'ਤੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ | ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਰੰਗ-ਬਿਰੰਗੇ ਰੰਗਾਂ ਨਾਲ ਹੋਲੀ ਖੇਡ ਕੇ ਇਸ ਸ਼ੁੱਭ ਤਿਉਹਾਰ ਦਾ ਜਸ਼ਨ ਮਨਾਇਆ | ਸਕੱਤਰ ਡਾ. ਐਸ.ਐਮ. ਸ਼ਰਮਾ ਨੇ ਕਿਹਾ ਕਿ ਤਿਉਹਾਰ ਦੀ ਅਸਲ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਕਾਲਜ ਦੀ ਵਚਨਬੱਧਤਾ ਸ਼ਲਾਘਾਯੋਗ ਹੈ | ਪਿ੍ੰਸੀਪਲ ਡਾ. ਸ਼ੂਕਸ਼ਮ ਆਹਲੂਵਾਲੀਆ ਨੇ ਅਜਿਹੇ ਸਮਾਗਮ ਦੇ ਪ੍ਰਬੰਧ 'ਤੇ ਖੁਸ਼ੀ ਪ੍ਰਗਟ ਕੀਤੀ | ਇੰਚਾਰਜ ਡਾ. ਮਮਤਾ ਕੋਹਲੀ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਏਕਤਾ ਨੂੰ ਉਤਸ਼ਾਹਿਤ ਕਰਨ ਵਿਚ ਸਭਿਆਚਾਰਕ ਸਮਾਗਮਾਂ ਦੀ ਭੂਮਿਕਾ 'ਤੇ ਚਾਨਣਾ ਪਾਇਆ |

Ad Position 22
No active advertisement
ਪਿਛਲੀ ਖ਼ਬਰ ਕਾਰੋਬਾਰੀ ਵਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ 'ਚ ਦੋ ਵਪਾਰੀਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸਬਜ਼ੀ ਮੰਡੀ 'ਚ ਨਾਜਾਇਜ਼ ਵਸੂਲੀ ਕਰਨ ਵਾਲਾ ਕਾਬੂ <br/>
Ad Position 24