14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਹੋਲਾ ਮਹੱਲਾ ਮੌਕੇ ਥਰਮੋਕੋਲ ਦੇ ਬਰਤਨਾਂ ਦੀ ਵਰਤੋਂ ਤੋਂ ਪ੍ਰਹੇਜ਼ ਕਰਨ ਦੀ ਅਪੀਲ ਸ਼ਲਾਘਾਯੋਗ ਕਦਮ-ਬੈਨੀਪਾਲ <br/>

Ad Position 21
No active advertisement
ਅਜੀਤ ਡੈਸਕ 04-03-2026
ਲੁਧਿਆਣਾ, 3 ਮਾਰਚ (ਜਤਿੰਦਰ ਭੰਬੀ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤੇ ਕੌਮੀ ਤਿਉਹਾਰ ਹੋਲਾ ਮਹੱਲਾ ਦੇ ਮੌਕੇ 'ਤੇ ਸਮੂਹ ਸੰਗਤਾਂ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਵਾਤਾਵਰਨ-ਪੱਖੀ ਤਰੀਕੇ ਨਾਲ ਤਿਉਹਾਰ ਮਨਾਉਣ ਲਈ ਕੀਤੀ ਗਈ ਅਪੀਲ ਦੀ ਸ਼ਲਾਘਾ ਕਰਦੇ ਹੋਏ ਵਾਤਾਵਰਨ ਪ੍ਰੇਮੀ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਕਿਹਾ ਕਿ ਇਸ ਮੁਹਿੰਮ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਹਿਯੋਗ ਪ੍ਰਾਪਤ ਹੈ | ਉਨ੍ਹਾਂ ਕਿਹਾ ਕਿ ਸਿੰਗਲ-ਯੂਜ਼ ਪਲਾਸਟਿਕ ਦਾ ਇਸਤੇਮਾਲ ਵਾਤਾਵਰਨ ਲਈ ਘਾਤਕ ਸਾਬਤ ਹੁੰਦਾ ਹੈ | ਪਲਾਸਟਿਕ ਸੈਂਕੜਿਆਂ ਸਾਲਾਂ ਤੱਕ ਖਤਮ ਨਹੀਂ ਹੁੰਦਾ, ਇਹ ਦਰਿਆਵਾਂ, ਮਿੱਟੀ ਤੇੇ ਪੀਣ ਵਾਲੇ ਪਾਣੀ ਨੂੰ ਪ੍ਰਦੂਸ਼ਿਤ ਕਰਦਾ ਹੈ ਅਤੇ ਇਸ ਨੂੰ ਸਾੜਨ ਨਾਲ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ | ਇਸ ਲਈ ਹੋਲਾ ਮੁਹੱਲਾ ਦੌਰਾਨ ਥਾਂ-ਥਾਂ ਲਗਾਏ ਜਾਣ ਵਾਲੇ ਲੰਗਰਾਂ ਵਿਚ ਪਲਾਸਟਿਕ ਦੇ ਭਾਂਡਿਆਂ, ਕੱਪਾਂ, ਚਮਚਿਆਂ ਅਤੇ ਥੈਲੀਆਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ | ਉਨ੍ਹਾਂ ਵਲੋਂ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਕੱਪੜੇ ਜਾਂ ਜੂਟ ਦੇ ਥੈਲੇ ਵਰਤੇ ਜਾਣ ਅਤੇ ਲੰਗਰ ਜਾਂ ਹੋਰ ਪ੍ਰਸਾਦ ਲਈ ਸਟੀਲ, ਕੱਚ, ਸਿਰਾਮਿਕ ਜਾਂ ਹੋਰ ਬਾਇਓ-ਡਿਗ੍ਰੇਡੇਬਲ ਸਮੱਗਰੀ ਦੀ ਵਰਤੋਂ ਕੀਤੀ ਜਾਵੇ | ਇਹ ਕਦਮ ਸਿਰਫ਼ ਵਾਤਾਵਰਨ ਦੀ ਰੱਖਿਆ ਹੀ ਨਹੀਂ ਕਰੇਗਾ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਮਾਹੌਲ ਯਕੀਨੀ ਬਣਾਏਗਾ | ਉਨ੍ਹਾਂ ਨੇ ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ''ਪਲਾਸਟਿਕ-ਮੁਕਤ ਹੋਲਾ ਮਹੱਲਾ'' ਮੁਹਿੰਮ ਨੂੰ ਸਫਲ ਬਣਾਉਣ ਲਈ ਸਹਿਯੋਗ ਦਿੱਤਾ ਜਾਵੇ ਅਤੇ ਧਾਰਮਿਕ ਉਤਸ਼ਾਹ ਦੇ ਨਾਲ-ਨਾਲ ਵਾਤਾਵਰਨ ਸੰਭਾਲ ਦਾ ਸੰਦੇਸ਼ ਵੀ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਕਮਿਸ਼ਨਰ ਨੀਰਜ ਜੈਨ ਨੇ ਜ਼ੋਨ ਬੀ 'ਚ ਕੀਤੀ ਸਫ਼ਾਈ ਦੀ ਜਾਂਚ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਨਸ਼ੀਲਾ ਪਦਾਰਥ ਬਰਾਮਦ
Ad Position 24