14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਜ਼ੋਨਲ ਕਮਿਸ਼ਨਰ ਨੀਰਜ ਜੈਨ ਨੇ ਜ਼ੋਨ ਬੀ 'ਚ ਕੀਤੀ ਸਫ਼ਾਈ ਦੀ ਜਾਂਚ <br/>

Ad Position 21
No active advertisement
ਅਜੀਤ ਡੈਸਕ 04-03-2026
ਲੁਧਿਆਣਾ, 3 ਮਾਰਚ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਵਿਚ ਚੱਲ ਰਹੀ ਸਫ਼ਾਈ ਮੁਹਿੰਮ ਦੇ ਤਹਿਤ ਜ਼ੋਨ ਬੀ ਦੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਵਲੋਂ ਮੰਗਲਵਾਰ ਨੰੂ ਵੱਖ ਵੱਖ ਇਲਾਕਿਆਂ ਵਿਚ ਅਚਾਨਕ ਨਿਰੀਖਣ ਕੀਤਾ ਗਿਆ | ਨਿਰੀਖਣ ਦੌਰਾਨ ਚੀਮਾ ਚੌਕ, ਸਮਰਾਲਾ ਚੌਕ ਅਤੇ ਵਰਧਮਾਨ ਮਿਲਰ ਗੰਜ ਨੇੜੇ ਗਲਾਡਾ ਰੋਡ ਸਮੇਤ ਕਈ ਇਲਾਕਿਆਂ ਦਾ ਦੌਰਾ ਕੀਤਾ ਗਿਆ | ਨੀਰਜ ਜੈਨ ਨੇ ਫੀਲਡ ਸਟਾਫ਼ ਨੰੂ ਮੁੱਖ ਸੜਕਾਂ, ਗਾਰਬੇਜ ਵਲਨਰੇਬਲ ਪਾਇੰਟਸ ਅਤੇ ਅੰਦਰੂਨੀ ਇਲਾਕਿਆਂ ਵਿਚ ਪਿਆ ਕੂੜਾ ਤੁਰੰਤ ਹਟਾਉਣ ਦੇ ਸਖ਼ਤ ਹੁਕਮ ਦਿੱਤੇ | ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕਾਂ ਦੇ ਕਿਨਾਰੇ ਡੰਪ ਕੀਤਾ ਗਿਆ ਬਾਗਬਾਨੀ ਕਚਰਾ ਵੀ ਤੁਰੰਤ ਉਠਾਇਆ ਜਾਵੇ ਅਤੇ ਸਟੈਟਿਕ ਕੰਪੈਕਟਰ ਸਾਈਟਾਂ ਦੀ ਸੁਚਾਰੂ ਕਾਰਗੁਜ਼ਾਰੀ ਯਕੀਨੀ ਬਣਾਈ ਜਾਵੇ | ਕੂੜੇ ਦੀ ਨਿਯਮਿਤ ਲਿਫਟਿੰਗ ਲਈ ਸੰਬੰਧਿਤ ਅਧਿਕਾਰੀਆਂ ਨੰੂ ਵੀ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਜ਼ੋਨਲ ਕਮਿਸ਼ਨਰ ਜੈਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਅਚਾਨਕ ਜਾਂਚ ਜਾਰੀ ਰਹੇਗੀ ਅਤੇ ਨਿਵਾਸੀਆਂ ਤੋਂ ਫੀਡਬੈਕ ਲੈ ਕੇ ਸਫ਼ਾਈ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣਗੇ ਤਾਂ ਜੋ ਸ਼ਹਿਰ ਨੰੂ ਸਾਫ਼ ਸੁਥਰਾ ਅਤੇ ਸੁੰਦਰ ਬਣਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਵੈਟਰਨਰੀ ਯੂਨੀਵਰਸਿਟੀ ਦੀ 18ਵੀਂ ਅਥਲੈਟਿਕ ਮੀਟ ਦਾ ਉਦਘਾਟਨ <br/> ਅਗਲੀ ਖ਼ਬਰ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਹੋਲਾ ਮਹੱਲਾ ਮੌਕੇ ਥਰਮੋਕੋਲ ਦੇ ਬਰਤਨਾਂ ਦੀ ਵਰਤੋਂ ਤੋਂ ਪ੍ਰਹੇਜ਼ ਕਰਨ ਦੀ ਅਪੀਲ ਸ਼ਲਾ...
Ad Position 24