15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਲੱਖਾਂ ਰੁਪਏ ਮੁੱਲ ਦੇ ਚੋਰੀਸ਼ੁਦਾ ਏਅਰ ਕੰਡੀਸ਼ਨਰਾਂ ਸਮੇਤ ਚਾਰ ਕਾਬੂ

Ad Position 21
No active advertisement
ਅਜੀਤ ਡੈਸਕ 04-03-2026
ਲੁਧਿਆਣਾ, 3 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਚਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਏਅਰ ਕੰਡੀਸ਼ਨਰ ਬਰਾਮਦ ਕੀਤੇ ਹਨ | ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਵਿਪਨ ਵਾਸੀ ਸਲੇਮ ਟਾਬਰੀ, ਲਵੀ, ਰਾਜੂ ਅਤੇ ਨਿਸ਼ੂ ਚੌਹਾਨ ਵਾਸੀ ਜਸਵੰਤ ਨਗਰ ਸ਼ਾਮਿਲ ਹਨ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਚਾਰ ਏਸੀ ਬਰਾਮਦ ਕੀਤੇ ਹਨ, ਜੋ ਕਿ ਇਹਨਾਂ ਦੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਸਨ | ਪੁਲਿਸ ਵਲੋਂ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਚੇਰਬਸ ਪ੍ਰੀਸਕੂਲ ਵਿਖੇ ਹੋਲੀ ਮਨਾਈ <br/> ਅਗਲੀ ਖ਼ਬਰ ਲਾਲਾ ਜਗਤ ਨਾਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਹੋਲੀ ਦਾ ਤਿਉਹਾਰ ਮਨਾਇਆ
Ad Position 24