15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਕਾਂਗਰਸ ਦੀ ਸੂਬਾ ਪੱਧਰੀ ਰੈਲੀ ਦੇ ਰਿਕਾਰਡ ਤੋੜ ਇਕੱਠ ਨੇ 2027 'ਚ ਸੂਬੇ'ਚ ਕਾਂਗਰਸ ਸਰਕਾਰ ਲਿਉਣ ਦਾ ਮੁੱਢ ਬੰਨਿਆ-ਬਰਾੜ <br/>

Ad Position 21
No active advertisement
ਅਜੀਤ ਡੈਸਕ 04-03-2026
ਹੰਬੜਾਂ 3 ਮਾਰਚ (ਮੇਜਰ ਹੰਬੜਾਂ) ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਐੱਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਲੀਡਰਸ਼ਿਪ ਦੀ ਯੋਗ ਅਗਵਾਈ ਹੇਠ ਪਿਛਲੇ ਦਿਨੀ ਬਰਨਾਲਾ ਵਿਖੇ ਹੋਈ ਸੂਬਾ ਪੱਧਰੀ ਰੈਲੀ'ਚ ਹੋਏ ਰਿਕਾਰਡ ਤੋੜ ਇਕੱਠ ਨੇ 2027'ਚ ਸੂਬੇ ਅੰਦਰ ਕਾਂਗਰਸ ਸਰਕਾਰ ਲਿਉਣ ਦਾ ਮੁੱਢ ਬੰਨਿਆ ਹੈ |ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਜੋਨ ਹੰਬੜਾਂ ਇੰਚਾਰਜ ਇੰਦਰਜੀਤ ਸਿੰਘ ਬਰਾੜ ਨੇ ਹੰਬੜਾਂ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆ ਕੀਤਾ | ਕਾਂਗਰਸੀ ਆਗੂ ਬਰਾੜ ਨੇ ਹੋਰ ਕਿਹਾ ਕਿ ਉਨ੍ਹਾ ਵੱਲੋਂ ਹਲਕਾ ਇੰਚਾਰਜ ਸਾਬਕਾ ਵਿਧਾਇਕ ਵੈਦੀ ਜੀ ਦੀ ਅਗਵਾਈ ਹੇਠ ਦਰਜਨਾਂ ਬੱਸਾਂ ਰਾਹੀਂ ਕਾਂਗਰਸੀ ਵਰਕਰਾਂ ਦੇ ਕਾਫਲਿਆ ਨਾਲ ਜਿੱਥੇ ਰੈਲੀ'ਚ ਸ਼ਮੂਲੀਅਤ ਕੀਤੀ ਗਈ ਉੱਥੇ ਉਨ੍ਹਾਂ ਨੇ ਕਿਹਾ ਕਿ ਰੈਲੀ'ਚ ਦੇਖਿਆ ਗਿਆ ਕਿ ਕਾਂਗਰਸੀ ਵਰਕਰਾਂ ਅੰਦਰ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਜਿਸ ਤੋਂ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਆਲ ਇੰਡੀਆਂ ਕਾਂਗਰਸ ਦੇ ਸੀਨੀਅਰ ਆਗੂ ਸ੍ਰੀ ਰਹੁਲ ਗਾਂਧੀ ਜੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਮਜਬੂਤ ਹੋਈ ਹੈ ਤੇ ਉਨ੍ਹਾ ਦੇ ਪੰਜਾਬ ਦੌਰੇ ਨਾਲ ਕਾਂਗਰਸ ਪਾਰਟੀ ਅੰਦਰ ਨਵਾਂ ਜੋਸ਼ ਭਰਿਆਂ ਹੈ | ਸ.ਬਰਾੜ ਨੇ ਹੋਰ ਕਿਹਾ ਕਿ ਅੱਜ ਸੂਬੇ ਅੰਦਰ ਲੋਕ ਆਪ ਸਰਕਾਰ ਦੀ ਮਾੜੀ ਕਾਰਜੁਗਾਰੀ ਤੋਂ ਬੇਹੱਦ ਦੁਖੀ ਹਨ ਤੇ ਆਉਣ ਵਾਲੇ ਸਮੇਂ 'ਚ ਸੂਬੇ ਵਿਚ ਕਾਂਗਰਸ ਸਰਕਾਰ ਲਿਉਣ ਲਈ ਪੱਬਾਂ ਭਾਰ ਹੋ ਚੁੱਕੇ ਹਨ |

Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਟ'ਚ ਸੰਤ ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵਾਲਿਆਂ ਨੇ ਸੰਗਤਾਂ ਨੂੰ ਪ੍ਰਵਚਨਾਂ ਰਾਹੀਂ ਕੀਤਾ ਨਿਹਾਲ <br/>... ਅਗਲੀ ਖ਼ਬਰ ਨਗਰ ਨਿਗਮ ਲੁਧਿਆਣਾ ਵਲੋਂ ਬਿਲਡਿੰਗ ਸ਼ਾਖਾ 'ਚ ਵੱਡੇ ਪੱਧਰ 'ਤੇ ਫੇਰਬਦਲ <br/>
Ad Position 24