ਲੁਧਿਆਣਾ, 5 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਟਰੱਕ ਤੇ ਕਾਰ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਰਣਜੀਤ ਸਿੰਘ ਪੁੱਤਰ ਫ਼ਕੀਰ ਸਿੰਘ, ਲਵਦੀਪ ਸਿੰਘ ਪੁੱਤਰ ਰਣਜੀਤ ਸਿੰਘ ਅਤੇ ਗੁਰਤੇਜ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਜੰਡਿਆਲੀ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਪਿਛਲੇ ਦਿਨੀਂ ਹਰਚੰਦ ਸਿੰਘ ਪੁੱਤਰ ਧੰਨਾ ਸਿੰਘ ਵਾਸੀ ਪਿੰਡ ਪੰਜੇਟਾ ਪਾਸੋਂ ਉਸਦਾ ਟਰੱਕ ਖੋਹ ਲਿਆ ਸੀ ਤੇ ਫ਼ਰਾਰ ਹੋ ਗਏ ਸਨ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਬਸਤੀ ਜੋਧੇਵਾਲ ਵਿਚ ਕੇਸ ਅੱਜ ਕੀਤਾ ਸੀ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਲਵਦੀਪ ਅਤੇ ਰਣਜੀਤ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ | ਪੁਲਿਸ ਨਾਲ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |