27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਪਤੀ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 06-03-2026
ਲੁਧਿਆਣਾ, 5 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸਦੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਲੜਕੀ ਪਿੰਕੀ ਰਾਣੀ ਦੇ ਭਰਾ ਨਰਿੰਦਰ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਕੁਲਵਿੰਦਰ ਸਿੰਘ ਵਾਸੀ ਪ੍ਰਭਾਤ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਦੋਸ਼ੀ ਕੁਲਵਿੰਦਰ ਨਾਲ ਹੋਈ ਸੀ ਅਤੇ ਉਸ ਦੀਆਂ ਦੋ ਲੜਕੀਆਂ ਹਨ | ਉਸ ਦਾ ਲੜਕਾ ਨਾ ਹੋਣ ਕਾਰਨ ਕਥਿਤ ਦੋਸ਼ੀ ਅਕਸਰ ਉਸ ਦੀ ਭੈਣ ਨੂੰ ਤੰਗ ਪਰੇਸ਼ਾਨ ਕਰਦਾ ਸੀ, ਜਿਸ ਤੋਂ ਦੁਖੀ ਹੋ ਕੇ ਉਸ ਦੀ ਭੈਣ ਨੇ ਬੀਤੇ ਦਿਨ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਸ਼ਿਕਾਇਤਕਰਤਾ ਵਲੋਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਾਤ 'ਚ ਛੇਵੀਂ ਪੜ੍ਹਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਕਾਬੂ
Ad Position 24