27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸ਼ੱਕੀ ਹਾਲਾਤ 'ਚ ਛੇਵੀਂ ਪੜ੍ਹਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 06-03-2026
ਲੁਧਿਆਣਾ, 5 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੰਡਾਰੀ ਕਲਾਂ ਵਿਚ ਛੇਵੀਂ ਪੜ੍ਹਦੀ ਵਿਦਿਆਰਥਣ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਲੜਕੀ ਦੀ ਸ਼ਨਾਖ਼ਤ ਅੰਜਲੀ ਵਜੋਂ ਕੀਤੀ ਗਈ ਹੈ¢ ਉਸ ਦਾ ਪਿਤਾ ਸੰਤੋਸ਼ ਕੁਮਾਰ ਇਕ ਫ਼ੈਕਟਰੀ ਵਿਚ ਕੰਮ ਕਰਦਾ ਹੈ | ਉਸਦੇ ਚਾਰ ਭੈਣ-ਭਰਾ ਹਨ | ਬੀਤੇ ਦਿਨ ਉਹ ਪੇਪਰ ਦੇ ਕੇ ਘਰ ਆਈ ਸੀ ਅਤੇ ਘਰ ਆਉਣ ਉਪਰੰਤ ਉਹ ਸਿੱਧਾ ਆਪਣੇ ਕਮਰੇ ਵਿਚ ਚਲੀ ਗਈ | ਜਦੋਂ ਰਾਤ ਤੱਕ ਉਹ ਕਮਰੇ 'ਚੋਂ ਬਾਹਰ ਨਹੀਂ ਨਿਕਲੀ ਤਾਂ ਉਸਦੇ ਪਰਿਵਾਰਕ ਮੈਂਬਰਾਂ ਨੇ ਉਥੇ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ, ਜਿਸ 'ਤੇ ਉਨ੍ਹਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ¢ ਪੁਲਿਸ ਵਲੋਂ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ | ਜਾਂਚ ਕਰ ਰਹੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਸਦੇ ਕਬਜ਼ੇ ਵਿਚ ਕੋਈ ਵੀ ਚਿੱਠੀ ਨਹੀਂ ਬਰਾਮਦ ਕੀਤੀ ਗਈ ਹੈ | ਮਿ੍ਤਕ ਲੜਕੀ ਦੀ ਉਮਰ 13 ਸਾਲ ਦੇ ਕਰੀਬ ਸੀ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਵਾਸੀ ਸਮਾਜ ਸੇਵੀ ਨੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਚੀਫ਼ ਜਸਟਿਸ ਸਮੇਤ ਮੁੱਖ ਮੰਤਰੀਆਂ ਨੂੰ ਲਿਖਿਆ ਪੱਤਰ <b... ਅਗਲੀ ਖ਼ਬਰ ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਪਤੀ ਖ਼ਿਲਾਫ਼ ਕੇਸ ਦਰਜ <br/>
Ad Position 24