27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਖੋਹ ਕੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 06-03-2026
ਲੁਧਿਆਣਾ, 5 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਰੋਇਲ ਸਿਟੀ ਕਾਲੋਨੀ ਨੇੜੇ ਤਿੰਨ ਹਥਿਆਰ ਬੰਦ ਲੁਟੇਰੇ ਇਕ ਨÏਜਵਾਨ ਤੋਂ ਉਸ ਦਾ ਮੋਟਰਸਾਈਕਲ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ ਵਿਚ ਅੰਕੁਸ਼ ਵਾਸੀ ਨੇੜੇ ਦਾਣਾ ਮੰਡੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਰਾਇਲ ਸਿਟੀ ਨੇੜੇ ਆਪਣੇ ਦੋਸਤ ਅਮਨ ਨਾਲ ਜਾ ਰਿਹਾ ਸੀ ਕਿ ਤਿੰਨ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਤੇ ਉਸ ਪਾਸੋਂ ਨਗਦੀ ਦੀ ਮੰਗ ਕੀਤੀ | ਜਦੋਂ ਉਸਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਤੇ ਉਸ ਪਾਸੋਂ ਮੋਟਰਸਾਈਕਲ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਵਿਖੇ ਹੋਲੀ ਮੌਕੇ ਪੁਲਿਸ ਦੀ ਸਖ਼ਤ ਨਿਗਰਾਨੀ ਸ਼ਰਾਰਤੀ ਅਨਸਰਾਂ 'ਤੇ ਕੱਸਿਆ ਸ਼ਿਕੰਜਾ ਅਗਲੀ ਖ਼ਬਰ ਰੇਲਵੇ ਸਿਹਤ ਯੂਨਿਟ ਜਲੰਧਰ ਵਿਖੇ ਫ਼ਸਟ ਏਡ ਅਤੇ ਸੀ.ਪੀ.ਆਰ ਸਿਖਲਾਈ ਕੈਂਪ ਲਗਾਇਆ
Ad Position 24