27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮੇਅਰ ਇੰਦਰਜੀਤ ਕੌਰ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 06-03-2026
ਲੁਧਿਆਣਾ, 5 ਮਾਰਚ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਵਿਚ ਵਿਕਾਸ ਕਾਰਜਾਂ ਨੰੂ ਤੇਜ਼ ਕਰਨ ਅਤੇ ਲੋਕਾਂ ਨੰੂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਹੇਠ ਹਲਕਾ ਦੱਖਣ ਦੀ ਵਿਧਾਇਕਾ ਰਾਜਿੰਦਰ ਪਾਲ ਕੌਰ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਵੀਰਵਾਰ ਨੰੂ ਨਗਰ ਨਿਗਮ ਦੇ ਜ਼ੋਨ ਡੀ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ | ਮੀਟਿੰਗ ਦੌਰਾਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਹਿਦਾਇਤ ਦਿੱਤੀ ਗਈ ਕਿ ਸੜਕਾਂ ਦੇ ਮੁੜ ਨਿਰਮਾਣ, ਨਵੇਂ ਟਿਊਬਵੈੱਲ ਲਗਾਉਣ ਅਤੇ ਸੀਵਰੇਜ ਲਾਈਨਾਂ ਵਿਛਾਉਣ ਵਰਗੇ ਕੰਮ ਨਿਰਧਾਰਿਤ ਸਮੇਂ ਅੰਦਰ ਪੂਰੇ ਕੀਤੇ ਜਾਣ | ਇਸ ਦੇ ਨਾਲ ਹੀ ਅਧਿਕਾਰੀਆਂ ਨੰੂ ਸ਼ਹਿਰ ਵਾਸੀਆਂ ਨੰੂ ਸਾਫ਼ ਅਤੇ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ | ਮੀਟਿੰਗ 'ਚ ਗੈਰ ਕਾਨੰੂਨੀ ਤੌਰ 'ਤੇ ਬਣ ਰਹੇ ਮਜ਼ਦੂਰ ਕਵਾਟਰਾਂ ਅਤੇ ਕਾਲੋਨੀਆਂ ਦੀ ਉਸਾਰੀ ਨੂੰ ਰੋਕਣ 'ਤੇ ਵੀ ਖਾਸ ਜ਼ੋਰ ਦਿੱਤਾ ਗਿਆ | ਅਧਿਕਾਰੀਆਂ ਨੰੂ ਹਿਦਾਇਤ ਕੀਤੀ ਗਈ ਕਿ ਅਜਿਹੇ ਗੈਰਕਾਨੰੂਨੀ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਕਿਉਂਕਿ ਇਹ ਉਸਾਰੀਆਂ ਮੌਜੂਦ ਸੀਵਰੇਜ ਪ੍ਰਣਾਲੀ 'ਤੇ ਵਾਧੂ ਬੋਝ ਪਾ ਰਹੇ ਹਨ, ਜਿਸ ਨਾਲ ਕਈ ਥਾਵਾਂ 'ਤੇ ਸੀਵਰੇਜ ਓਵਰਫਲੋ ਦੀ ਸਮੱਸਿਆ ਵੀ ਸਾਹਮਣੇ ਆ ਰਹੀ ਹੈ | ਇਸ ਮੌਕੇ ਮੇਅਰ ਇੰਦਰਜੀਤ ਕੌਰ, ਵਿਧਾਇਕਾ ਛੀਨਾ ਅਤੇ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਮੀਟਿੰਗ ਦੌਰਾਨ ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ, ਐਸ.ਈ. ਹਰਪ੍ਰੀਤ ਸਿੰਘ, ਏ.ਟੀ.ਪੀ. ਰਣਧੀਰ ਸਿੰਘ, ਜ਼ੋਨਲ ਸੁਪਰਡੈਂਟ ਅਬਦੁਲ ਸੱਤਾਰ ਤੇ ਹੋਰ ਅਧਿਕਾਰੀ ਮੌਜੂਦ ਸਨ |
ਨਿਗਮ ਕਮਿਸ਼ਨਰ ਵਲੋਂ ਨਿਗਮ-ਸੀ ਦਫ਼ਤਰ ਦਾ ਨਿਰੀਖਣ
ਮੀਟਿੰਗ ਤੋਂ ਪਹਿਲਾਂ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ ਨਾਲ ਮਿਲ ਕੇ ਗਿੱਲ ਰੋਡ ਸਥਿਤ ਨਿਗਮ ਦੇ ਜ਼ੋਨ ਸੀ ਦਫ਼ਤਰ ਦਾ ਨਿਰੀਖਣ ਵੀ ਕੀਤਾ | ਇਸ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੰੂ ਲੋਕਾਂ ਨੰੂ ਬਿਨਾ ਕਿਸੇ ਦਿੱਕਤ ਦੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਜ਼ਮੀ ਨਿਰਦੇਸ਼ ਜਾਰੀ ਕੀਤੇ ਗਏ |

Ad Position 22
No active advertisement
ਪਿਛਲੀ ਖ਼ਬਰ ਹੋਲੀ ਵਾਲੇ ਦਿਨ ਗੋਲੀ ਲੱਗਣ ਨਾਲ ਬੱਚਾ ਜ਼ਖਮੀ ਅਗਲੀ ਖ਼ਬਰ ਮੁਲਾਜ਼ਮ ਮਾਰੂ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਸਾੜ ਕੇ ਯੂਨੀਅਨਾਂ ਵਲੋਂ ਰੋਸ ਪ੍ਰਦਰਸ਼ਨ
Ad Position 24