28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ 8 ਨੂੰ <br/>

Ad Position 21
No active advertisement
ਅਜੀਤ ਡੈਸਕ 06-03-2026
ਲੁਧਿਆਣਾ, 5 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 8 ਮਾਰਚ ਨੂੰ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 8 ਮਾਰਚ ਦਿਨ ਐਤਵਾਰ ਸਵੇਰੇ ਅੰਮਿ੍ਤ ਵੇਲੇ 5.00 ਵਜੇ ਤੋਂ 6.30 ਵਜੇ ਤੱਕ ਨਾਮ ਸਿਮਰਨ ਅਭਿਆਸ ਜਿਸ ਵਿਚ ਭਾਈ ਤਰਨਵੀਰ ਸਿੰਘ ਰੱਬੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ ਅਤੇ ਸ਼ਾਮ ਦੇ ਦੀਵਾਨ 6.00 ਵਜੇ ਤੋਂ ਰਾਤ 10.30 ਵਜੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿਚ ਭਾਈ ਸਾਹਿਬ ਭਾਈ ਗਿਆਨੀ ਪਿੰਦਰਪਾਲ ਸਿੰਘ ਪ੍ਰਸਿੱਧ ਕਥਾ ਵਾਚਕ, ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ, ਭਾਈ ਭਗਵਾਨ ਸਿੰਘ, ਭਾਈ ਮਨਦੀਪ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਭਰਨਗੇ ਅਤੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਸਮੂਹ ਸਾਧ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾ ਕਰਨ | ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮਾਤਾ ਰਮਾ ਖੰਨਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਜਨਮੇਜਾ ਸਿੰਘ ਸੇਖੋਂ ਵਲੋਂ 8 ਮਾਰਚ ਦੀ ਮੌੜ ਰੈਲੀ ਸਬੰਧੀ ਪਿੰਡ ਝੰਡੂਕੇ ਵਿਖੇ ਮੀਟਿੰਗ <br/>
Ad Position 24