28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

'ਆਪ' ਸਰਕਾਰ ਨੇ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਧੋਖਾ-ਪਵਨ ਦੀਵਾਨ <br/>

Ad Position 21
No active advertisement
ਅਜੀਤ ਡੈਸਕ 06-03-2026
ਲੁਧਿਆਣਾ, 5 ਮਾਰਚ (ਜਤਿੰਦਰ ਭੰਬੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਪੱਛਮੀ ਹਲਕੇ ਵਿਚ ਪੋਸਟਰ ਲਗਵਾ ਕੇ ਪ੍ਰਦਰਸ਼ਨ ਸ਼ੁਰੂ ਕੀਤਾ ਹੈ | ਇਸ ਮੁਹਿੰਮ ਰਾਹੀਂ ਉਨ੍ਹਾਂ ਨੇ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਨਾ ਮਿਲੇ 48 ਹਜ਼ਾਰ ਰੁਪਏ ਬਾਰੇ ਜਵਾਬਦੇਹੀ ਦੀ ਮੰਗ ਕੀਤੀ ਹੈ | ਦੀਵਾਨ ਨੇ ਹਰ 18 ਸਾਲ ਤੋਂ ਉਪਰ ਦੀ ਮਹਿਲਾ ਨੂੰ ਮਹੀਨਾ 1 ਹਜ਼ਾਰ ਰੁਪਏ ਦੇਣ ਦੇ ਵਾਅਦੇ ਨੂੰ ਯਾਦ ਦਿਵਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ 'ਤੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਝੂਠੇ ਭਰੋਸਿਆਂ ਰਾਹੀਂ ਪੰਜਾਬ ਦੀਆਂ ਮਹਿਲਾਵਾਂ ਨਾਲ ਧੋਖਾ ਕੀਤਾ ਹੈ | ਇਸ ਪੋਸਟਰ ਮੁਹਿੰਮ ਰਾਹੀਂ ਪੰਜਾਬ ਸਰਕਾਰ ਤੋਂ ਸਿੱਧਾ ਸਵਾਲ ਪੁੱਛਿਆ ਗਿਆ ਹੈ ਕਿ 'ਚਾਰ ਸਾਲ ਬੀਤ ਗਏ 48 ਹਜ਼ਾਰ ਰੁਪਏ ਕਿੱਥੇ ਹਨ? ਇਸ ਮੌਕੇ ਜਾਣਕਾਰੀ ਦਿੰਦਿਆਂ ਪਵਨ ਦੀਵਾਨ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲਗਭਗ 1.31 ਕਰੋੜ ਯੋਗ ਮਹਿਲਾ ਲਾਭਪਾਤਰੀਆਂ ਨਾਲ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ 'ਆਪ' ਨੇ ਵੋਟਰਾਂ ਨੂੰ ਲੁਭਾਉਣ ਵਾਲੇ, ਲੇਕਿਨ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਅਤੇ ਬਾਅਦ ਵਿਚ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ | ਉਨ੍ਹਾਂ ਕਿਹਾ ਕਿ ਅਸਲੀਅਤ ਵਿਚ ਪੰਜਾਬ ਦੀ ਅਰਥ ਵਿਵਸਥਾ ਡਗਮਗਾ ਰਹੀ ਹੈ ਅਤੇ ਮਾਨ ਸਰਕਾਰ ਕੋਲ ਨਾ ਤਾਂ ਇਰਾਦਾ ਹੈ ਅਤੇ ਨਾ ਹੀ ਸਰੋਤ ਹਨ ਕਿ ਉਹ ਆਪਣੇ ਵਾਅਦੇ ਪੂਰੇ ਕਰ ਸਕੇ | ਉਨ੍ਹਾਂ ਮੰਗ ਕੀਤੀ ਹੈ ਕਿ ਜੇਕਰ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਮਾਨ ਸਰਕਾਰ ਆਉਣ ਵਾਲੇ ਪੰਜਾਬ ਬਜਟ ਵਿਚ 1 ਹਜ਼ਾਰ ਰੁਪਏ ਮਹੀਨਾਵਾਰ ਭੱਤਾ ਐਲਾਨਦੀ ਹੈ, ਤਾਂ ਉਸ ਨੂੰ ਹਰ ਯੋਗ ਮਹਿਲਾ ਨੂੰ ਪਿਛਲੇ ਚਾਰ ਸਾਲਾਂ ਦੀ 48 ਹਜ਼ਾਰ ਰੁਪਏ ਦੀ ਬਕਾਇਆ ਰਕਮ ਵੀ ਦੇਣੀ ਚਾਹੀਦੀ ਹੈ | ਇਸ ਮੌਕੇ ਇੰਦਰਜੀਤ ਕਪੂਰ ਟੋਨੀ, ਜਸਵਿੰਦਰ ਸਿੰਘ ਨਾਮਧਾਰੀ, ਰੋਹਿਤ ਪਾਹਵਾ, ਗੁਰਚਰਨ ਸਿੰਘ ਸੈਣੀ ਉਰਫ ਬੰਟੀ, ਗੁਰਸ਼ਰਨ ਸਿੰਘ, ਰਜਨੀਸ਼ ਸਿੰਗਲਾ, ਨਿਰਭੈ ਸਿੰਘ ਰੰਗੂਵਾਲ, ਵਰੁਣ ਸ਼ਰਮਾ, ਹਰਭਗਤ ਸਿੰਘ ਗਰੇਵਾਲ, ਜਤਿੰਦਰ ਕੁਮਾਰ ਅਤੇ ਰਜਤ ਸ਼ਰਮਾ ਲੱਕੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤਾ ਰਮਾ ਖੰਨਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਮਠਿਆਈ ਦੀਆਂ ਦੁਕਾਨਾਂ ਤੋਂ ਲੈ ਕੇ ਰੇਹੜੀਆਂ ਵਾਲਿਆਂ ਤੱਕ ਕੀਤੀ ਜਾ ਰਹੀ ਹੈ ਘਰੇਲੂ ਸਿਲੰਡਰਾਂ ਦੀ ਦੁਰਵਰਤੋਂ <br/>
Ad Position 24