28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਲਿਟਲ ਲਰਨਰਜ਼ ਪ੍ਰੀ-ਸਕੂਲ ਵਿਖੇ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 06-03-2026
ਆਲਮਗੀਰ, 5 ਮਾਰਚ (ਜਰਨੈਲ ਸਿੰਘ ਪੱਟੀ)- ਲਿਟਲ ਲਰਨਰਜ਼ ਪ੍ਰੀ ਸਕੂਲ ਵਿਖੇ ਸਕੂਲ ਡਾਇਰੈਕਟਰ ਪਰਵਿੰਦਰ ਕੌਰ ਦੀ ਰਹਿਨੁਮਾਈ ਹੇਠ ਰੰਗਾਂ ਦਾ ਤਿਉਹਾਰ ਹੋਲੀ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਇਕ ਦੂਸਰੇ ਉੱਪਰ ਰੰਗ ਲਗਾ ਕੇ ਹੋਲੀ ਦੇ ਤਿਉਹਾਰ ਦਾ ਆਨੰਦ ਮਾਣਿਆ | ਡਾਇਰੈਕਟਰ ਪਰਵਿੰਦਰ ਕੌਰ ਨੇ ਦੱਸਿਆ ਕਿ ਹੋਲੀ ਦਾ ਤਿਉਹਾਰ ਪਿਆਰ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਭਾਰਤ ਤਿਉਹਾਰਾਂ ਦਾ ਦੇਸ਼ ਹੈ ਜਿੱਥੇ ਸਾਰੇ ਧਰਮਾਂ ਦੇ ਲੋਕ ਸਾਰੇ ਤਿਉਹਾਰ ਰਲ ਮਿਲ ਕੇ ਮਨਾ ਕੇ ਖੁਸ਼ੀ ਸਾਂਝੀ ਕਰਦੇ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਆਪਣੇ ਸਭਿਆਚਾਰ ਤੇ ਇਤਿਹਾਸ ਨਾਲ ਜੋੜਨ ਸਬੰਧੀ ਸਮੇਂ-ਸਮੇਂ 'ਤੇ ਸਕੂਲ ਪ੍ਰਸ਼ਾਸਨ ਵਲੋਂ ਵੱਖ-ਵੱਖ ਤਿਉਹਾਰ ਮਨਾਏ ਜਾਂਦੇ ਹਨ ਤਾਂ ਜੋ ਬੱਚੇ ਮੋਬਾਈਲ ਦੇ ਯੁੱਗ ਵਿਚ ਖੇਡਾਂ ਪ੍ਰਤੀ ਅਤੇ ਆਪਣੇ ਇਤਿਹਾਸ ਪ੍ਰਤੀ ਜਾਗਰੂਕ ਰਹਿਣ | ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਨੂੰ ਮੋਬਾਈਲ ਤੋਂ ਦੂਰ ਰੱਖਣ ਲਈ ਖੇਡਾਂ ਪ੍ਰਤੀ ਤੇ ਧਾਰਮਿਕ ਕੰਮਾਂ ਨਾਲ ਜੋੜਨਾ ਜ਼ਰੂਰੀ ਹੈ |

Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਪੂਜਾ ਲੂਥਰਾ ਨੇ ਹਲਕਾ ਵਾਸੀਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ ਅਗਲੀ ਖ਼ਬਰ ਲੁਧਿਆਣਾ 'ਚ ਐੱਚ. ਪੀ. ਵੀ. ਟੀਕਾਕਰਨ ਮੁਹਿੰਮ ਸ਼ੁਰੂ <br/>
Ad Position 24