28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੁਖਬੀਰ ਅਕਾਲੀ ਆਗੂ ਬਾਬਾ ਅਜੀਤ ਸਿੰਘ ਦੇ ਘਰ ਪੁੱਜੇ <br/>

Ad Position 21
No active advertisement
ਅਜੀਤ ਡੈਸਕ 06-03-2026
ਲੁਧਿਆਣਾ, 5 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਬਜ਼ੀ ਮੰਡੀ ਦੇ ਮੁੱਖ ਸੇਵਾਦਾਰ ਅਤੇ ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ ਦੇ ਘਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ ਅਤੇ ਉਨ੍ਹਾਂ ਨੂੰ ਪੋਤਰੇ ਪਰਮਦੀਪ ਸਿੰਘ ਦੇ ਵਿਆਹ ਦੀ ਵਧਾਈ ਦਿੱਤੀ | ਇਸ ਮੌਕੇ ਸ. ਬਾਦਲ ਵਲੋਂ ਇਸ ਨੂੰ ਨਿੱਜੀ ਫੇਰੀ ਦੱਸਿਆ | ਪੱਤਰਕਾਰਾਂ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ ਅਤੇ ਕੁਝ ਸਮਾਂ ਬਾਬਾ ਅਜੀਤ ਸਿੰਘ ਦੇ ਘਰ ਰੁਕਣ ਉਪਰੰਤ ਉਹ ਉਥੋਂ ਚਲੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹੇਸ਼ਇੰਦਰ ਸਿੰਘ ਗਰੇਵਾਲ, ਜਥੇਦਾਰ ਹੀਰਾ ਸਿੰਘ ਗਾਬੜੀਆ, ਨਰੇਸ਼ ਧੀਗਾਨ, ਹਿਤੇਸ਼ਇੰਦਰ ਸਿੰਘ ਗਰੇਵਾਲ, ਜਗਜੀਤ ਸਿੰਘ ਜੱਗਾ ਅਤੇ ਮਨਿੰਦਰ ਸਿੰਘ ਆਹੂਜਾ ਆਦਿ ਹਾਜ਼ਰ ਸਨ | ਬਾਬਾ ਅਜੀਤ ਸਿੰਘ ਵਲੋਂ ਸ. ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਹੋਲਾ ਮਹੱਲਾ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਏ.ਬੀ.ਸੀ. ਮੈਜ਼ਿਕਲ ਵਰਲਡ ਸਕੂਲ ਵਿਖੇ ਹੋਲੀ ਮਨਾਈ <br/>
Ad Position 24