28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹੋਲਾ ਮਹੱਲਾ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 06-03-2026
ਲੁਧਿਆਣਾ, 5 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਹੋਲਾ ਮਹੱਲਾ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਦੀਪ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ 'ਤੇ ਭਾਈ ਹਰਦੀਪ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮਾੈਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਭੁਪਿੰਦਰ ਸਿੰਘ ਅਰੋੜਾ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨ. ਪੀ. ਸਿੰਘ ਕਥੂਰੀਆਂ, ਰਘਬੀਰ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਦੱਖਣੀ 'ਚ ਹੋਲੀ ਦੇ ਵੱਖ-ਵੱਖ ਸਮਾਗਮਾਂ ਵਿਚ ਬਾਵਾ ਨੇ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਸੁਖਬੀਰ ਅਕਾਲੀ ਆਗੂ ਬਾਬਾ ਅਜੀਤ ਸਿੰਘ ਦੇ ਘਰ ਪੁੱਜੇ <br/>
Ad Position 24