28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੋਈ ਲਾਡੋਵਾਲ ਵਿਖੇ ਭਰਵੀਂ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 06-03-2026
ਲਾਡੋਵਾਲ, 5 ਮਾਰਚ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਅੰਦਰ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਸਫ਼ਾਇਆ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਅਤੇ ਖੇਡ ਮੁਕਾਬਲਿਆਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਨਸ਼ੇ ਕਰਨ ਵਾਲੇ ਨੌਜਵਾਨ ਅਤੇ ਹੋਰ ਲੋਕ ਆਪਣੀ ਜ਼ਿੰਦਗੀ ਦੇ ਖੂਬਸੂਰਤ ਪਲ ਸੁਚੱਜੇ ਢੰਗ ਨਾਲ ਬਤੀਤ ਕਰ ਸਕਣ | ਇਹ ਵਿਚਾਰ ਏ.ਡੀ.ਸੀ.ਪੀ-3 ਕਵਲਪ੍ਰੀਤ ਸਿੰਘ ਚਾਹਲ, ਏ.ਸੀ.ਪੀ. ਜਤਿੰਦਰ ਪਾਲ (ਵੈਸਟ) ਅਤੇ ਲਾਡੋਵਾਲ ਥਾਣਾ ਮੁਖੀ ਇੰਸਪੈਕਟਰ ਅੰਮਿ੍ਤਪਾਲ ਸਿੰਘ ਗਰੇਵਾਲ ਨੇ ਲਾਡੋਵਾਲ ਵਿਖੇ ਰੱਖੀ ਯੁੱਧ ਨਸ਼ਿਆਂ ਵਿਰੁੱਧ ਦੀ ਭਰਮੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਾਜ਼ਰੀਨ ਨਾਲ ਸਾਂਝੇ ਕੀਤੇ | ਉਕਤ ਅਧਿਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚਲਾਈ ਇਸ ਮੁਹਿੰਮ ਨੇ ਨਸ਼ਿਆਂ ਨੂੰ ਵੱਡੇ ਪੱਧਰ 'ਤੇ ਠੱਲ੍ਹ ਪਾ ਕੇ ਨਸ਼ੇ ਵੇਚਣ ਵਾਲੇ ਸੁਦਾਗਰਾਂ ਨੂੰ ਨਕੇਲ ਪਾਉਣ ਵਿਚ ਸਫਲਤਾ ਹਾਸਲ ਕੀਤੀ ਹੈ ਅਤੇ ਮਾਨ ਸਰਕਾਰ ਪੰਜਾਬ ਵਿਚੋਂ ਨਸ਼ਿਆਂ ਦਾ ਮੁਕੰਮਲ ਸਫ਼ਾਇਆ ਕਰਕੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿਚ ਅਹਿਮ ਰੋਲ ਅਦਾ ਕਰ ਰਹੀ ਹੈ | ਉਕਤ ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਅੰਦਰ ਨਸ਼ੇ ਸਪਲਾਈ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਸ ਦੀ ਜਿੰਨੀ ਮਰਜ਼ੀ ਉੱਚ ਪਹੁੰਚ ਹੋਵੇ, ਉਸ ਨੂੰ ਬਣਦੇ ਕਾਨੂੰਨ ਮੁਤਾਬਿਕ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ ਤਾਂ ਜੋ ਅੱਗੇ ਤੋਂ ਉਹ ਇਸ ਧੰਦੇ ਨੂੰ ਕਰਨ ਲਈ ਸੋਚ ਵੀ ਨਾ ਸਕੇ | ਇਸ ਮੌਕੇ ਉਨ੍ਹਾਂ ਨੇ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਅਤੇ ਆਪਣਾ ਨਿੱਜੀ ਮੋਬਾਈਲ ਨੰਬਰ ਵੀ ਇਲਾਕੇ ਦੇ ਲੋਕਾਂ ਨੂੰ ਦਿੱਤਾ ਤਾਂ ਜੋ ਲੋਕ ਅੰਦਰ ਖਾਤੇ ਨਸ਼ਾ ਤਸਕਰਾਂ ਦੀ ਪੁਲਿਸ ਨੂੰ ਬੇਖੌਫ ਹੋ ਕੇ ਸ਼ਿਕਾਇਤ ਕਰ ਸਕਣ ਅਤੇ ਪੁਲਿਸ ਉਨ੍ਹਾਂ ਨਸ਼ਾ ਤਸਕਰਾਂ 'ਤੇ ਕਾਨੂੰਨੀ ਕਾਰਵਾਈ ਕਰ ਸਕੇ | ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੀਨੀਅਰ 'ਆਪ' ਆਗੂ ਹਰਨੇਕ ਸਿੰਘ ਲਾਦੀਆਂ, ਸਰਪੰਚ ਬੀਰ ਚੰਦ ਕਲਿਆਣ, ਬਿੱਟੂ ਛਾਬੜਾ, ਸਾਬਕਾ ਬਲਾਕ ਸੰਮਤੀ ਮੈਂਬਰ ਵਰਿੰਦਰ ਕੁਮਾਰ ਲਾਡੋਵਾਲ, ਗੁਰਜੰਟ ਸਿੰਘ ਗਿੱਲ, ਸਰਪੰਚ ਸਤਨਾਮ ਸਿੰਘ, ਰਿੰਕੂ ਸਰਪੰਚ ਕੁਤਬੇਵਾਲ, ਸਰਪੰਚ ਚਮਕੌਰ ਸਿੰਘ ਬਾੜੇਵਾਲ, ਮਨਜੀਤ ਸਿੰਘ ਆਲੋਵਾਲ, ਪੰਚ ਬਲਵੀਰ ਬਿੱਲਾ, ਪੰਚ ਜੋਤੀ ਬਾਲਾ ਦਾ ਪਤੀ ਪ੍ਰਧਾਨ ਯਮਲਾ, ਗੁਰਦੀਪ ਕੌਰ ਦਾ ਪਤੀ ਹਰਮੇਸ਼ ਮੇਸ਼ੀ, ਪੰਚ ਸੰਦੀਪ, ਨਿਸ਼ਾਨ ਸਿੰਘ ਮੰਝਫਗੂਵਾਲ, ਸਵਰਨ ਸਬਾ, ਅਲੀਆ ਜੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਹੋਲੀ ਮਨਾਈ <br/> ਅਗਲੀ ਖ਼ਬਰ ਹਲਕਾ ਦੱਖਣੀ 'ਚ ਹੋਲੀ ਦੇ ਵੱਖ-ਵੱਖ ਸਮਾਗਮਾਂ ਵਿਚ ਬਾਵਾ ਨੇ ਕੀਤੀ ਸ਼ਿਰਕਤ <br/>
Ad Position 24