28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਰਕਾਰੀ ਕਾਲਜ ਈਸਟ ਵਿਖੇ ਵੋਮੈਨ ਸੈੱਲ ਵਲੋਂ ਕਰਵਾਇਆ ਸਮਾਗਮ <br/>

Ad Position 21
No active advertisement
ਅਜੀਤ ਡੈਸਕ 06-03-2026
ਲੁਧਿਆਣਾ, 5 ਮਾਰਚ (ਜਸਵਿੰਦਰ ਸਿੰਘ )-ਸਰਕਾਰੀ ਕਾਲਜ ਈਸਟ ਵਿਖੇ ਪਿ੍ੰਸੀਪਲ ਡਾ. ਜਸਰੀਤ ਕੌਰ ਜੀ ਦੀ ਰਹਿਨੁਮਾਈ ਹੇਠ 'ਵੋਮੈਨ ਸੈੱਲ' ਵਲੋਂ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸੇਵਾਮੁਕਤ ਡਾ. ਰਘਵੀਰ ਕੌਰ ਅਤੇ ਸੁਵਾਮੀ ਗੰਗਾ ਗਿਰੀ ਜਨਤਾ ਕਾਲਜ ਰਾਏਕੋਟ ਤੋਂ ਸੇਵਾਮੁਕਤ ਪ੍ਰੋ. ਸੁਰਿੰਦਰ ਕੌਰ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ | ਡਾ. ਰਘਵੀਰ ਕੌਰ ਨੇ ਗ਼ਦਰ ਲਹਿਰ ਦੀ ਨਾਮਵਰ ਸ਼ਖ਼ਸੀਅਤ ਬੀਬੀ ਗੁਲਾਬ ਕੌਰ ਬਖ਼ਸ਼ੀਵਾਲਾ ਜੀ ਦੇ ਜੀਵਨ ਅਤੇ ਉਨ੍ਹਾਂ ਵਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਗਏ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਪ੍ਰੋ. ਸੁਰਿੰਦਰ ਕੌਰ ਨੇ ਆਪਣੇ ਸੰਬੋਧਨ ਵਿਚ ਆਜ਼ਾਦ ਭਾਰਤ ਦੇ ਮੌਜੂਦਾ ਹਾਲਾਤ ਅਤੇ ਦੇਸ਼ ਨੂੰ ਦਰਪੇਸ਼ ਵੱਖ-ਵੱਖ ਸਮਾਜਿਕ ਸਮੱਸਿਆਵਾਂ ਬਾਰੇ ਬੜੀ ਗੰਭੀਰਤਾ ਨਾਲ ਚਾਨਣਾ ਪਾਇਆ | ਕਾਲਜ ਦੇ ਪਿ੍ੰਸੀਪਲ ਡਾ. ਜਸਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਅਜਿਹੇ ਸਮਾਗਮਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਪ੍ਰੋਗਰਾਮ ਦਾ ਮੰਚ ਸੰਚਾਲਨ ਪ੍ਰੋ. ਮਨਪ੍ਰੀਤ ਕੌਰ ਵੱਲੋਂ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ | ਇਸ ਮੌਕੇ ਕਾਲਜ ਸਟਾਫ਼ ਵਿਚੋਂ ਪ੍ਰੋ. ਪ੍ਰੀਤ ਕਮਲ ਅਤੇ ਪ੍ਰੋ. ਅਨੁ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਹ ਸਮਾਗਮ ਵਿਦਿਆਰਥੀਆਂ ਲਈ ਬਹੁਤ ਹੀ ਜਾਣਕਾਰੀ ਭਰਪੂਰ ਅਤੇ ਪ੍ਰੇਰਨਾਦਾਇਕ ਰਿਹਾ |

Ad Position 22
No active advertisement
ਪਿਛਲੀ ਖ਼ਬਰ ਸਥਾਨਕ ਮੰਤਰੀ ਦਾ ਸ਼ਹਿਰ ਪਰ ਸੜਕਾਂ ਖਸਤਾਹਾਲ <br/> ਅਗਲੀ ਖ਼ਬਰ ਨਿਰਮਾਣ ਅਧੀਨ ਪੁਲਾਂ ਕਾਰਨ ਦੱਖਣੀ ਬਾਈਪਾਸ 'ਤੇ ਹਰ ਸਮੇਂ ਬਣੀ ਰਹਿੰਦੀ ਹੈ ਟਰੈਫ਼ਿਕ ਜਾਮ ਵਾਲੀ ਸਥਿਤੀ <br/>
Ad Position 24