29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬੀ.ਸੀ.ਐਮ. ਆਰੀਆ ਸਕੂਲ ਲਲਤੋਂ ਨੇ ਫਲਾਵਰ ਸ਼ੋਅ ਵਿਚ 28 ਇਨਾਮ ਜਿੱਤ ਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ <br/>

Ad Position 21
No active advertisement
ਅਜੀਤ ਡੈਸਕ 06-03-2026
ਫੁੱਲਾਂਵਾਲ, 5 ਮਾਰਚ (ਮਨਜੀਤ ਸਿੰਘ ਦੁੱਗਰੀ)-ਬੀ.ਸੀ.ਐਮ. ਆਰੀਆ ਸਕੂਲ ਲਲਤੋਂ ਦੇ ਮਾਲੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਗੁਰਦੁਆਰਾ ਸਿੰਘ ਸਭਾ ਵਲੋਂ ਕਰਵਾਏ ਫਲਾਵਰ ਸ਼ੋਅ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੰਸਥਾ ਦਾ ਨਾਮ ਰੌਸ਼ਨ ਕੀਤਾ, ਜਿਨ੍ਹਾਂ ਨੇ ਕਰੀਬ 900 ਐਂਟਰੀਆਂ ਵਿਚ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਆਪਣੀ ਉੱਚ ਕੋਟੀ ਦੀ ਬਾਗਬਾਨੀ ਕਲਾ ਅਤੇ ਰਚਨਾਤਮਿਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਵਲੋਂ ਕੁੱਲ 95 ਐਂਟਰੀਆਂ ਭੇਜੀਆਂ ਗਈਆਂ, ਜਿਨ੍ਹਾਂ ਵਿਚੋਂ ਪੀ.ਏ.ਯੂ. ਵਿਚ 14 ਅਤੇ ਗੁਰਦੁਆਰਾ ਸਿੰਘ ਸਭਾ ਵਿਚ 14 ਇਨਾਮ ਹਾਸਲ ਕਰਦੇ ਹੋਏ ਕੁੱਲ 28 ਇਨਾਮ ਜਿੱਤੇ ਗਏ | ਸਕੂਲ ਪ੍ਰਬੰਧਕ ਮੰਡਲ ਅਤੇ ਪਿ੍ੰਸੀਪਲ ਨੇ ਮਾਲੀਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਵਿਸ਼ੇਸ਼ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ | ਉਨ੍ਹਾਂ ਕਿਹਾ ਇਹ ਕਾਮਯਾਬੀ ਸੰਸਥਾ ਦੀ ਵਾਤਾਵਰਨ ਸੰਰੱਖਣ, ਹਰਿਆਲੀ ਪ੍ਰਚਾਰ ਅਤੇ ਵਿਦਿਆਰਥੀਆਂ ਅਤੇ ਸਟਾਫ਼ ਵਿਚ ਪ੍ਰਕਿ੍ਤੀ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੀ ਲਗਾਤਾਰ ਵਚਨਬੱਧਤਾ ਨੂੰ ਦਰਸਾਉਂਦੀ ਹੈ |

Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਕੁੱਤਿਆਂ ਦੇ ਡਾਇਲੈਸਿਸ ਸੰਬੰਧੀ ਇੰਡੋ-ਕੋਰੀਅਨ ਸਿਖਲਾਈ ਦਾ ਕੀਤਾ ਪ੍ਰਬੰਧ <br/> ਅਗਲੀ ਖ਼ਬਰ ਕਿਸਾਨਾਂ ਦਾ ਵਫ਼ਦ ਡੀ.ਸੀ. ਨੂੰ ਮਿਲਿਆ
Ad Position 24