ਡਾਬਾ/ਲੁਹਾਰਾ, 5 ਮਾਰਚ (ਕੁਲਵੰਤ ਸਿੰਘ ਸੱਪਲ)-ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਲੁਧਿਆਣਾ ਵਿਖੇ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਕਸ਼ਮੀਰ ਸਿੰਘ ਧੁੰਨਾ ਨੇ ਦੱਸਿਆ ਕਿ ਇਹ ਤਿਉਹਾਰ ਕੈਮੀਕਲ ਰੰਗਾਂ ਰਹਿਤ ਹੋ ਕੇ ਵਿਦਿਆਰਥੀਆਂ ਦੁਆਰਾ ਅਧਿਆਪਕਾਂ ਨਾਲ ਫੁੱਲਾਂ ਨਾਲ ਮਨਾਇਆ ਗਿਆ | ਪਿ੍ੰਸੀਪਲ ਨੇ ਸਾਰਿਆਂ ਨੂੰ ਹੋਲੀ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਹੋਲੀ ਮੌਕੇ ਕੈਮੀਕਲ ਰੰਗਾਂ ਤੋਂ ਗੁਰੇਜ਼ ਕੀਤੇ ਜਾਵੇ | ਇਸ ਮੌਕੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਫੁੱਲਾਂ ਦੀ ਹੋਲੀ ਮਨਾਈ |