ਫੁੱਲਾਂਵਾਲ, 5 ਮਾਰਚ (ਮਨਜੀਤ ਸਿੰਘ ਦੁੱਗਰੀ)-ਮਨੁੱਖੀ ਭਲਾਈ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 869ਵਾਂ ਮਹਾਨ ਖ਼ੂਨਦਾਨ ਕੈਂਪ ਦਾਣਾ ਮੰਡੀ, ਪਿੰਡ ਧਾਂਦਰਾ ਵਿਖੇ ਕੋਕਿਲਾ ਹਸਪਤਾਲ ਦੇ ਸਹਿਯੋਗ ਨਾਲ ਸਮਾਗਮ ਦੌਰਾਨ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਦਾ ਉਦਘਾਟਨ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਦੇਵ ਸਿੰਘ ਦੇਬੀ ਅਤੇ ਸਾਬਕਾ ਸਰਪੰਚ ਗੁਰਜੀਤ ਸਿੰਘ ਧਾਂਦਰਾ ਨੇ ਕੀਤਾ ਅਤੇ ਬਲਵਿੰਦਰ ਸਿੰਘ, ਬਲਵੰਤ ਸਿੰਘ ਸਿਆੜ, ਭੁਪਿੰਦਰ ਸਿੰਘ ਗਰੇਵਾਲ ਵਲੋਂ ਖ਼ੂਨਦਾਨ ਕਰਨ ਵਾਲਿਆਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਾਣਾ ਸਿੰਘ ਗਰੇਵਾਲ, ਸਰਪੰਚ ਨਿਰਮਲ ਸਿੰਘ ਬੇਰਕਲਾਂ, ਕੁਲਦੀਪ ਸਿੰਘ ਲਾਂਬਾ, ਜੁਝਾਰ ਸਿੰਘ ਹਾਜ਼ਰ ਸਨ |