02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸੜਕ ਹਾਦਸੇ ਵਿਚ ਵਿਦਿਆਰਥਣ ਦੀ ਮÏਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਤਾ ਰਾਣੀ ਚੌਕ ਨੇੜੇ ਹੋਏ ਅੱਜ ਸਵੇਰੇ ਇਕ ਸੜਕ ਹਾਦਸੇ ਵਿਚ ਗਿਆਰ੍ਹਵੀਂ 'ਚ ਪੜ੍ਹਦੀ ਵਿਦਿਆਰਥਣ ਦੀ ਮÏਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਨÏਜਵਾਨ ਲੜਕੀ ਦੀ ਸ਼ਨਾਖ਼ਤ ਰਸ਼ਮੀ ਪੁੱਤਰੀ ਮਿਥਲੇਸ਼ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 17 ਸਾਲ ਦੇ ਕਰੀਬ ਸੀ | ਮਿਥਲੇਸ਼ ਮੂਲ ਰੂਪ ਵਿਚ ਬਿਹਾਰ ਦਾ ਰਹਿਣ ਵਾਲਾ ਹੈ, ਪਰ ਉਸਦੀ ਲੜਕੀ ਪਿਛਲੇ ਕੁੱਝ ਸਮੇਂ ਤੋਂ ਉਸਦੇ ਪਾਸ ਆਈ ਹੋਈ ਸੀ | ਅੱਜ ਸਵੇਰੇ ਉਸਨੇ ਬਿਹਾਰ ਜਾਣਾ ਸੀ, ਇਸ ਲਈ ਮਿਥਲੇਸ਼ ਉਸ ਨੂੰ ਛੱਡਣ ਲਈ ਸਕੂਟਰ 'ਤੇ ਰੇਲਵੇ ਸਟੇਸ਼ਨ ਜਾ ਰਿਹਾ ਸੀ, ਉਥੇ ਰਸ਼ਮੀ ਦਾ ਗਿਆਰ੍ਹਵੀਂ ਦੇ ਪੇਪਰ ਸ਼ੁਰੂ ਹੋਣੇ ਸਨ | ਜਦੋਂ ਪਿਓ-ਧੀ ਮਾਤਾ ਰਾਣੀ ਚੌਕ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ | ਅੱਖੀਂ ਦੇਖਣ ਵਾਲੇ ਲੋਕਾਂ ਮੁਤਾਬਿਕ ਟਰੱਕ ਦੀ ਰਫ਼ਤਾਰ ਤੇਜ ਸੀ, ਜਿਸ ਕਾਰਨ ਡਰਾਈਵਰ ਸੰਤੁਲਨ ਗਵਾ ਬੈਠਾ ਅਤੇ ਸੜਕ 'ਤੇ ਜਾ ਰਹੇ ਪਿਓ-ਧੀ ਨੂੰ ਲਪੇਟ ਵਿਚ ਲੈ ਲਿਆ | ਟੱਕਰ ਹੋਣ ਤੋਂ ਬਾਅਦ ਮਿਥਲੇਸ਼ ਸੜਕ ਦੇ ਦੂਜੇ ਪਾਸੇ ਡਿੱਗਿਆ, ਜਦ ਕਿ ਰਸ਼ਮੀ ਟਰੱਕ ਹੇਠਾਂ ਆ ਗਈ | ਗੰਭੀਰ ਹਾਲਤ ਵਿਚ ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਰਸ਼ਮੀ ਨੂੰ ਮਿ੍ਤਕ ਕਰਾਰ ਦੇ ਦਿੱਤਾ | ਮÏਕੇ ਤੋਂ ਟਰੱਕ ਡਰਾਈਵਰ ਫ਼ਰਾਰ ਹੋ ਗਿਆ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਨੇ ਟਰੱਕ ਕਬਜ਼ੇ ਵਿਚ ਲੈ ਲਿਆ ਹੈ ਤੇ ਰਸ਼ਮੀ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਪੁਲਿਸ ਵਲੋਂ ਇਸ ਸਬੰਧੀ ਡਾਕਟਰ ਡਰਾਈਵਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ¢

Ad Position 22
No active advertisement
ਪਿਛਲੀ ਖ਼ਬਰ ਪੰਥ ਬਚਾਓ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਸੰਬੰਧੀ 25 ਮੈਂਬਰੀ ਕਮੇਟੀ ਦਾ ਕੀਤਾ ਗਠਨ <br/> ਅਗਲੀ ਖ਼ਬਰ ਮਹਿਲਾ ਦਿਵਸ 'ਤੇ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਪਿ੍ੰਸੀਪਲ ਨੂੰ ਕੀਤਾ ਸਨਮਾਨਿਤ
Ad Position 24