02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਥ ਬਚਾਓ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਸੰਬੰਧੀ 25 ਮੈਂਬਰੀ ਕਮੇਟੀ ਦਾ ਕੀਤਾ ਗਠਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਉਣ ਵਾਲੀ 22 ਮਾਰਚ ਨੂੰ ਪੰਥ ਬਚਾਓ ਪੰਜਾਬ ਬਚਾਓ ,'ਮਾਲਵਾ ਪੰਥਕ ਕਾਨਫਰੰਸ' ਹਲਕਾ ਸਾਹਨੇਵਾਲ ਅਧੀਨ ਪੈਂਦੇ ਮੱਤੇਵਾੜਾ ਦਾਣਾ ਮੰਡੀ ਵਿਖੇ ਰੱਖੀ ਗਈ ਹੈ, ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਲਗਾਤਾਰ ਪਾਰਟੀ ਦੇ ਸੀਨੀਅਰ ਆਗੂਆਂ ਦੇ ਵਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਲੁਧਿਆਣਾ ਦੇ ਅਬਜਰਵਰ ਪਿਰਥੀਪਾਲ ਸਿੰਘ ਬਟਾਲਾ ਦੀ ਅਗਵਾਈ ਵਿਚ ਮੀਟਿੰਗ ਹੋਈ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਜਸਵੰਤ ਸਿੰਘ ਚੀਮਾ, ਹਰਪਾਲ ਸਿੰਘ ਕੋਹਲੀ ਅਤੇ ਰਾਜੀਵ ਕੁਮਾਰ ਲਵਲੀ ਵੀ ਹਾਜ਼ਰ ਸਨ | ਮੀਟਿੰਗ ਦੀ ਸਮਾਪਤੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਟਾਲਾ ਨੇ ਆਖਿਆ ਕਿ ਆਉਣ ਵਾਲੀ 22 ਮਾਰਚ ਨੂੰ ਪੰਥ ਬਚਾਓ ਪੰਜਾਬ ਬਚਾਓ ਮਾਲਵਾ ਰੈਲੀ ਮੱਤੇਵਾੜਾ ਦਾਣਾ ਮੰਡੀ ਸਾਹਨੇਵਾਲ ਵਿਖੇ ਰੱਖੀ ਗਈ ਹੈ, ਜਿਸ ਦੀਆਂ ਤਿਆਰੀਆਂ ਸਬੰਧੀ 25 ਮੈਂਬਰੀ ਕਮੇਟੀ ਦਾ ਅੱਜ ਗਠਨ ਕੀਤਾ ਗਿਆ | ਜਿਨ੍ਹਾਂ ਵਿਚ ਪਿਰਥੀਪਾਲ ਸਿੰਘ ਬਟਾਲਾ ਕੋਆਡੀਨੇਟਰ, ਸੰਦੀਪ ਸਿੰਘ ਰੁਪਾਲੋਂ, ਜਥੇਦਾਰ ਜਸਵੰਤ ਸਿੰਘ ਚੀਮਾ, ਕਰਨੈਲ ਸਿੰਘ ਪਾਇਲ, ਪਰਮਜੀਤ ਸਿੰਘ ਕੋਹਲੀ, ਹਰਪਾਲ ਸਿੰਘ ਕੋਹਲੀ, ਜਸਵਿੰਦਰ ਸਿੰਘ ਲਲਤੋਂ, ਹਰਭਜਨ ਸਿੰਘ ਇਆਲੀ, ਪਿ੍ਤਪਾਲ ਸਿੰਘ ਰੋੜ, ਬੀਬੀ ਸਾਜ਼ੀਆ, ਜਥੇਦਾਰ ਰਛਪਾਲ ਸਿੰਘ ਪਮਾਲ, ਰਾਜੀਵ ਕੁਮਾਰ ਲਵਲੀ, ਬਾਬਾ ਹਰਜੀਤ ਸਿੰਘ ਰਾਏਕੋਟ, ਲਖਵਿੰਦਰ ਸਿੰਘ ਸਰਪੰਚ ਗੁੱਜਰਵਾਲ, ਭਗਤ ਸਿੰਘ ਲੱਖੋਵਾਲ ਕਲਾਂ, ਬਲਰਾਜ ਸਿੰਘ ਧਾਲੀਵਾਲ, ਮਲਕੀਤ ਸਿੰਘ ਬੱਲ, ਸਰਬਜੀਤ ਸਿੰਘ ਪੱਪੀ, ਰੇਸ਼ਮ ਪਾਲ ਸਿੰਘ, ਭੋਲਾ ਸਿੰਘ ਮੰਗਲੀ, ਬਲਵਿੰਦਰ ਸਿੰਘ ਮਾਛੀਆਂ ਕਲਾਂ, ਸੁਖਵਿੰਦਰ ਸਿੰਘ ਦੁਗਰੀ, ਕੁਲਦੀਪ ਸਿੰਘ ਤਲਵੰਡੀ, ਰੋਸ਼ਨ ਸਿੰਘ ਸਾਗਰ, ਦਰਸ਼ਨ ਸਿੰਘ ਭਾਗਪੁਰ ਆਦਿ ਮੈਂਬਰ ਸ਼ਾਮਲ ਕੀਤੇ ਗਏ | ਉਨ੍ਹਾਂ ਦੱਸਿਆ ਕਿ ਮੀਟਿੰਗ ਦੀਆਂ ਤਿਆਰੀਆਂ ਜੋਰਾਂ 'ਤੇ ਚੱਲ ਰਹੀਆਂ ਹਨ ਅਤੇ ਪੂਰੇ ਪੰਜਾਬ ਵਿਚੋਂ ਪਾਰਟੀ ਦੇ ਵਰਕਰ ਅਤੇ ਆਗੂਆਂ ਵਿਚ ਇਸ ਮੀਟਿੰਗ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਹਜ਼ਾਰਾਂ ਦੇ ਹਿਸਾਬ ਨਾਲ ਵੱਡਾ ਇਕੱਠ ਹੋਣ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਰੈਲੀ ਇਤਿਹਾਸਿਕ ਹੋਵੇਗੀ ਅਤੇ ਮਾਲਵੇ ਵਿਚ 2027 ਦੀਆਂ ਚੋਣਾਂ ਦਾ ਮੁੱਢ ਬੰਨ੍ਹੇਗੀ | ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਜੀ ਦੇ ਬਾਪੂ ਤਰਸੇਮ ਸਿੰਘ ਖਾਲਸਾ, ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ, ਸਰਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਲੱਖਾ ਸਿਧਾਣਾ ਸਮੇਤ ਪੂਰੇ ਪੰਜਾਬ ਤੋਂ ਸਿੱਖ ਕੌਮ ਦੀਆਂ ਮਹਾਨ ਸ਼ਖਸੀਅਤਾਂ ਪਹੁੰਚ ਰਹੀਆਂ ਹਨ | ਇਸ ਮੌਕੇ 25 ਮੈਂਬਰੀ ਪ੍ਰਬੰਧਕੀ ਕਮੇਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਾਲਵਾ ਪੰਥਕ ਕਾਨਫਰੰਸ ਵਿਚ ਵੱਧ ਚੜ ਕੇ ਸ਼ਮੂਲੀਅਤ ਕਰੋ ਤਾਂ ਜੋ 2027 ਵਿਚ ਸਰਕਾਰ ਏ ਖਾਲਸਾ ਬਣਾ ਕੇ ਪੰਜਾਬ ਦੇ ਸਾਰੇ ਹੀ ਗੰਭੀਰ ਮਸਲਿਆਂ ਦਾ ਹੱਲ, ਜਿੱਥੇ ਪਹਿਲ ਦੇ ਅਧਾਰ 'ਤੇ ਕੀਤਾ ਜਾ ਸਕੇ ਉੱਥੇ ਹੀ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜੇਲ੍ਹਾਂ ਵਿਚੋਂ ਰਿਹਾਅ ਕਰਵਾਇਆ ਜਾ ਸਕੇ ਅਤੇ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਵੱਡੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਦੇ ਬਾਹਰ ਸੜਕ ਦੇ ਨਿਰਮਾਣ ਦਾ ਕੰਮ ਹੋਇਆ ਸ਼ੁਰੂ <br/> ਅਗਲੀ ਖ਼ਬਰ ਸੜਕ ਹਾਦਸੇ ਵਿਚ ਵਿਦਿਆਰਥਣ ਦੀ ਮÏਤ <br/>
Ad Position 24