02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਗੁਰਦੁਆਰਾ ਸਾਹਿਬ ਦੇ ਬਾਹਰੋਂ ਏ.ਸੀ. ਦੀਆਂ ਪਾਈਪਾਂ ਚੋਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰਦੁਆਰਾ ਗਊ ਘਾਟ ਪਾਤਸ਼ਾਹੀ ਪਹਿਲੀ ਦੇ ਬਾਹਰੋਂ ਚੋਰਾਂ ਵਲੋਂ ਏ. ਸੀ. ਦੀਆਂ ਪਾਈਪਾਂ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਨੇਕ ਸਿੰਘ ਨੇ ਦੱਸਿਆ ਕਿ ਇਹ ਪਾਈਪਾਂ ਗੁਰਦੁਆਰਾ ਸਾਹਿਬ ਵਿਚ ਲੱਗਣ ਵਾਲੇ ਏ.ਸੀ. ਲਈ ਲਿਆਂਦੀਆਂ ਸਨ ਕਿ ਦੋ ਨੌਜਵਾਨ ਉੱਥੇ ਬੀਤੀ ਰਾਤ ਆਏ ਅਤੇ ਉਨ੍ਹਾਂ ਨੇ ਇਹ ਪਾਈਪਾਂ ਰੇਹੜੇ 'ਤੇ ਲੱਦ ਲਈਆਂ ਤੇ ਫਰਾਰ ਹੋ ਗਏ | ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ, ਜਿਸ ਆਧਾਰ 'ਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਇਸ ਸਬੰਧੀ ਕੋਈ ਸੁਰਾਗ ਨਹੀਂ ਲੱਗਾ ਸੀ | ਨੇਕ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਸੂਚਿਤ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਤੇ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੁਰੂ <br/> ਅਗਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਦੇ ਬਾਹਰ ਸੜਕ ਦੇ ਨਿਰਮਾਣ ਦਾ ਕੰਮ ਹੋਇਆ ਸ਼ੁਰੂ <br/>
Ad Position 24