ਅਕਾਲੀ ਆਗੂਆਂ ਤੇ ਵਰਕਰਾਂ ਨਾਲ ਸੁਖਬੀਰ ਨੇ ਕੀਤੀ ਮੀਟਿੰਗ <br/>
ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਚੰਨੀ ਦੇ ਘਰ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਨਾਲ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਹੋਰ | ਅਜੀਤ ਤਸਵੀਰ
<br/>
07-03-2026
ਭਾਜਪਾ ਆਗੂਆਂ ਦੀ ਮੌਜੂਦਗੀ ਚਰਚਾ ਦਾ ਵਿਸ਼ਾ ਬਣੀ
ਸੁਖਬੀਰ ਬਾਦਲ ਦੀ ਲੁਧਿਆਣਾ ਫੇਰੀ ਦੌਰਾਨ ਭਾਜਪਾ ਆਗੂਆਂ ਦੀ ਮੌਜੂਦਗੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਇਸ ਮੌਕੇ ਕੁਝ ਭਾਜਪਾ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਵੀ ਕੀਤੀ ਗਈ ਹੈ, ਪਰ ਇਸ ਮੀਟਿੰਗ ਦੇ ਵੇਰਵੇ ਕਿਸੇ ਵੀ ਆਗੂ ਵਲੋਂ ਦੱਸਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ | ਪਰ ਆਗੂਆਂ ਦੀ ਮੌਜੂਦਗੀ ਨੇ ਇਕ ਵਾਰ ਫਿਰ ਤੋਂ ਸ਼ਹਿਰ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ |