ਵਪਾਰ ਦੇ ਮਾਮਲੇ ਵਿਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਵਪਾਰੀਆਂ ਖ਼ਿਲਾਫ਼ ਕੇਸ ਦਰਜ <br/>
ਅਜੀਤ ਡੈਸਕ
07-03-2026
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਅਮਨਦੀਪ ਸਿੰਘ ਵਾਸੀ ਨੂਰਵਾਲਾ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਬਹਾਦਰ ਕੇ ਰੋਡ ਤੋਂ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ
ਪੁਲਿਸ ਨੇ ਸ਼ਸ਼ੀ ਬਾਲਾ ਵਾਸੀ ਹੁਸ਼ਿਆਰਪੁਰ ਦੀ ਸ਼ਿਕਾਇਤ 'ਤੇ ਹਰਪਰਵਿੰਦਰ ਪਾਲ ਸਿੰਘ ਵਾਸੀ ਅਕਾਸ਼ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ |
ਗਾਂਜਾ ਸਮੇਤ ਕਾਬੂ
ਪੁਲਿਸ ਨੇ ਪਵਨ ਸਾਨੀ ਵਾਸੀ ਸ਼ਿਮਲਾਪੁਰੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 156 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਨੂੰ ਪੁਲਿਸ ਨੇ ਵਿਕਾਸ ਨਗਰ ਨੇੜਿਉਂ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ |
ਔਰਤ ਦੀ ਕੁੱਟਮਾਰ
ਪੁਲਿਸ ਨੇ ਜਸਪਾਲ ਕੌਰ ਵਾਸੀ ਬਸੰਤ ਨਗਰ ਦੀ ਸ਼ਿਕਾਇਤ 'ਤੇ ਪੁਸ਼ਪਾ, ਮੋਹਿਤ, ਗਗਨਦੀਪ ਅਤੇ ਪੰਜ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾ ਰਿਹਾ ਹੈ |
ਨਾਜਾਇਜ਼ ਸ਼ਰਾਬ ਸਮੇਤ ਕਾਬੂ
ਪੁਲਿਸ ਨੇ ਰਾਜੂ ਯਾਦਵ ਵਾਸੀ ਪਿੰਡ ਨੰਦਪੁਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 18 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |
ਧੋਖਾਧੜੀ ਦਾ ਮਾਮਲਾ
ਪੁਲਿਸ ਨੇ ਪਰਮਜੀਤ ਸਿੰਘ ਵਾਸੀ ਧਾਂਦਰਾ ਰੋਡ ਦੀ ਸ਼ਿਕਾਇਤ 'ਤੇ ਗੀਤਾ ਵਰਮਾ ਅਤੇ ਉਸ ਦੇ ਭਰਾ ਬਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਲੱਖਾਂ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ |
ਐਕਟੀਵਾ ਚੋਰੀ
ਸਥਾਨਕ ਐਮ.ਬੀ.ਡੀ. ਮਾਲ ਦੇ ਬਾਹਰੋਂ ਚੋਰਾਂ ਵਲੋਂ ਦਿਵਿਆ ਜੈਨ ਪੁੱਤਰੀ ਜਤਿਨ ਜੈਨ ਵਾਸੀ ਰਾਜਗੁਰੂ ਨਗਰ ਦਾ ਐਕਟੀਵਾ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸੰਬੰਧੀ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ |