01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਜਵੱਦੀ ਟਕਸਾਲ ਵਿਖੇ ਲੱਗਣ ਵਾਲੇ ਡਾਕਟਰੀ ਕੈਂਪ ਦੀਆਂ ਤਿਆਰੀਆਂ ਮੁਕੰਮਲ-ਸੰਤ ਬਾਬਾ ਅਮੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 07-03-2026
ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਲਗਾਏ ਜਾ ਰਹੇ ਡਾਕਟਰੀ ਕੈਂਪ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਰਹੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਦੱਸਿਆ ਕਿ 8 ਮਾਰਚ ਦਿਨ ਐਤਵਾਰ ਸਵੇਰੇ 9 ਵਜੇ ਤੋਂ ਗੁਰਦੁਆਰਾ ਸਾਹਿਬ ਦੀ ਬੇਸਮੈਂਟ ਵਿਚ ਇਕ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਜਾ ਰਿਹਾ | ਸ੍ਰੀ ਅੰਮਿ੍ਤ ਕੀਰਤਨ ਸੁਸਾਇਟੀ ਦੇ ਸਮੂਹ ਮੈਂਬਰ ਇਸ ਕੈਂਪ ਵਿਚ ਆਪਣਾ ਪੂਰਨ ਸਹਿਯੋਗ ਦੇਣਗੇ | ਸੁਸਾਇਟੀ ਦੇ ਸੀਨੀਅਰ ਮੈਂਬਰ ਮਾਤਾ ਬਲਦੇਵ ਕੌਰ ਨੇ ਦੱਸਿਆ ਇਸ ਕੈਂਪ ਵਿਚ ਜਿੱਥੇ ਵੱਖ-ਵੱਖ ਰੋਗਾਂ ਦੇ ਮਾਹਿਰ ਮਰੀਜਾਂ ਦਾ ਮੁਫਤ ਚੈੱਕਅਪ ਕਰਨਗੇ | ਇਸ ਵਿਚ ਵੱਖ-ਵੱਖ ਰੋਗਾਂ ਦੇ ਟੈਸਟ ਫਰੀ ਹੋਣਗੇ ਦਵਾਈਆਂ ਅਤੇ ਐਨਕਾਂ ਵੀ ਮੁਫਤ ਦਿੱਤੀਆਂ ਜਾਣਗੀਆਂ | ਸ਼੍ਰੀ ਕੀਰਤਨ ਸੁਸਾਇਟੀ ਦੇ ਚੇਅਰਮੈਨ ਮਾਸਟਰ ਤਰਲੋਚਨ ਸਿੰਘ ਨੇ ਦੱਸਿਆ ਕਿ ਕੈਂਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ | ਕੈਂਪ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤਣਗੇ |

Ad Position 22
No active advertisement
ਪਿਛਲੀ ਖ਼ਬਰ ਆਉਣ ਵਾਲੇ ਦਿਨਾਂ ਵਿਚ ਮੀਂਹ ਦੀ ਕੋਈ ਸੰਭਾਵਨਾ ਨਹੀਂ <br/> ਅਗਲੀ ਖ਼ਬਰ ਸੂਬਾ ਸਰਕਾਰ ਵਕੀਲਾਂ ਨੂੰ ਦੇਣ ਜਾ ਰਹੀ ਵੱਡੀ ਸੌਗਾਤ <br/>
Ad Position 24