01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸੂਬਾ ਸਰਕਾਰ ਪੈਨਸ਼ਨਰਾਂ ਨੂੰ ਡੀ. ਏ. ਦੀ ਬਕਾਇਆ ਰਾਸ਼ੀ ਦਾ ਤੁਰੰਤ ਭੁਗਤਾਨ ਕਰੇ-ਸਵਰਨ ਸਿੰਘ <br/>

Ad Position 21
No active advertisement
ਅਜੀਤ ਡੈਸਕ 07-03-2026
ਲੁਧਿਆਣਾ, 6 ਮਾਰਚ (ਜਤਿੰਦਰ ਭੰਬੀ)-ਪੰਜਾਬ ਸਰਕਾਰ ਵਲੋਂ ਬਿਜਲੀ ਮੁਲਾਜ਼ਮਾਂ ਦੇ ਪੈਨਸ਼ਨਰਾਂ ਨੂੰ ਡੀ.ਏ. ਦੀ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਕਰਨ ਨੂੰ ਲੈ ਕੇ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਨੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਰੋਸ ਜਤਾਉਂਦੇ ਹੋਇਆ ਡੀ.ਏ. ਦੀ ਬਕਾਇਆ ਰਾਸ਼ੀ ਦਾ ਜਲਦ ਭੁਗਤਾਨ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਵਾ ਹਵਾਈ ਗੱਲਾਂ ਕਰਨ ਦੀ ਬਜਾਏ ਬਿਜਲੀ ਵਿਭਾਗ ਦੇ ਪੈਨਸ਼ਨਰਾਂ ਦਾ 16 ਫ਼ੀਸਦੀ ਬਕਾਇਆ ਅਤੇ ਏਰੀਅਰ ਦਾ ਤੁਰੰਤ ਭੁਗਤਾਨ ਕਰਕੇ ਮੁਲਜ਼ਮਾਂ ਨੂੰ ਰਾਹਤ ਦੇਵੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਰਕੇ ਪੰਜਾਬ ਆਰਥਿਕ ਪੱਖੋਂ ਬੁਰੀ ਤਰ੍ਹਾਂ ਨਾਲ ਪਛੜ ਚੁੱਕਿਆ ਹੈ, ਪਰ ਬੜੇ ਹੀ ਅਫ਼ਸੋਸ ਦੀ ਗੱਲ ਹੈ ਕਿ ਸੂਬੇ ਦੇ ਮੁੱਖ ਮੰਤਰੀ ਵੱਡੇ- ਵੱਡੇ ਝੂਠ ਬੋਲਣ ਤੋਂ ਗੁਰੇਜ਼ ਨਹੀਂ ਕਰ ਰਹੇ | ਉਨ੍ਹਾਂ ਕਿਹਾ ਕਿ ਬੜੀ ਹੀ ਹਾਸੋਹੀਣ ਗੱਲ ਹੈ ਕਿ ਸੂਬੇ ਦੇ ਮੁੱਖ ਮੰਤਰੀ ਵਲੋਂ ਇਹ ਬਿਆਨ ਬਾਜ਼ੀ ਕੀਤੀ ਜਾ ਰਹੀ ਹੈ ਕਿ ਅਸੀਂ ਪਾਵਰਕਾਮ ਨੂੰ ਘਾਟੇ ਵਿਚੋਂ ਕੱਢਿਆ ਹੈ,ਜਦਕਿ ਕਰੋੜਾਂ ਰੁਪਏ ਦੇ ਕਰਜ਼ੇ ਹੇਠ ਦੱਬੇ ਬਿਜਲੀ ਵਿਭਾਗ ਲਈ ਕਰਜ਼ਾ ਮੋੜਨਾ ਔਖਾ ਹੋ ਚੁੱਕਿਆ ਹੈ | ਉਨ੍ਹਾਂ ਮਿਡ-ਡੇ-ਮੀਲ ਵਾਲੀਆਂ ਬੀਬੀਆਂ ਨੂੰ ਪੱਕ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਿਰਫ਼ 300 ਰੁਪਏ ਹੀ ਦਿੱਤੇ ਜਾਂਦੇ ਹਨ | ਉਨ੍ਹਾਂ ਦੱਸਿਆ ਕਿ 14 ਮਾਰਚ ਨੂੰ ਪੰਜਾਬ ਸਰਕਾਰ ਖ਼ਿਲਾਫ਼ ਝੰਡਾ ਮਾਰਚ ਕਰਕੇ ਬਿਜਲੀ ਮੰਤਰੀ ਅਤੇ ਉਦਯੋਗ ਮੰਤਰੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਟੈਸਲਾ ਮਾਡਲ ਵਾਈ ਪ੍ਰੀਮੀਅਮ ਦੁਨੀਆ ਦਾ ਸਭ ਤੋਂ ਸੁਰੱਖਿਅਤ ਅਤੇ ਸਭ ਤੋਂ ਵੱਧ ਵਿਕਣ ਵਾਲਾ ਵਾਹਨ <br/> ਅਗਲੀ ਖ਼ਬਰ ਅਦਾਰਾ ਸ਼ਬਦ ਜੋਤ ਵਲੋਂ ਕਵਿਤਾ ਕੁੰਭ ਸਮਾਗਮ ਕੱਲ੍ਹ <br/>
Ad Position 24