ਲੁਧਿਆਣਾ, 6 ਮਾਰਚ (ਭੁਪਿੰਦਰ ਸਿੰਘ ਬੈਂਸ)-ਈਟੀਟੀ ਅਧਿਆਪਕ ਯੂਨੀਅਨ ਵਲੋ ਸਪੈਸ਼ਲ ਕਾਡਰ ਅਧਿਆਪਕਾਂ ਤੇ ਪੁਲਿਸ ਵਲੋਂ ਕੀਤੇ ਗਏ ਜਬਰ ਦੀ ਸਖਤ ਨਿੰਦਾ ਕੀਤੀ ਗਈ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮਾਨ, ਸੂਬਾ ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਘਲੋਟੀ, ਇੰਦਰਜੀਤ ਸਿੰਘ, ਕੁਲਜਿੰਦਰ ਸਿੰਘ ਬਦੋਵਾਲ, ਹਰਬੰਸ ਸਿੰਘ ਪੱਪਾ ਨੇ ਕਿਹਾ ਕਿ ਸਰਕਾਰ ਨੰੂ ਸਪੈਸ਼ਲ ਕਾਡਰ ਅਧਿਆਪਕਾਂ ਨੰੂ ਪੂਰੇ ਲਾਭਾਂ ਸਮੇਤ ਤੁਰੰਤ ਪੱਕਾ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੰੂ ਨਜ਼ਰ ਅੰਦਾਜ਼ ਕਰਨ ਦੀ ਬਜਾਏ ਸਰਕਾਰ ਨੰੂ ਤੁਰੰਤ ਮਮਲੇ ਦਾ ਹੱਲ ਕਰਨਾ ਚਾਹੀਦਾ ਹੈ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਵਧੀਕੀਆਂ 'ਤੇ ਰੋਕ ਲਗਾਉਣੀ ਚਾਹੀਦੀ ਹੈ | ਆਗੂਆਂ ਨੇ ਚੇਤਾਵਨੀ ਦਿੱਤੀ ਦਿੰਦਿਆਂ ਕਿਹਾ ਕਿ ਜੇਕਰ ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁਲਾਜ਼ਮ ਸੰਘਰਸ਼ ਨੰੂ ਹੋਰ ਤਿੱਖਾ ਕਰਨਗੇ | ਇਸ ਮੌਕੇ ਅਵਤਾਰ ਸਿੰਘ, ਨਰਿੰਦਰ ਸਿੰਘ, ਅਮਨਪ੍ਰੀਤ ਸਿੰਘ, ਰਣਜੀਤ ਸਿੰਘ, ਅਮਰ ਚੰਦ, ਸੁਖਪਾਲ, ਸ਼ਿੰਗਾਰਾ ਸਿੰਘ ਆਦਿ ਮੌਜੂਦ ਸਨ |