ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵਿਰਸਾ ਸੰਭਾਲ ਸਰਦਾਰੀਆਂ ਟਰੱਸਟ ਅਤੇ ਯੂਥ ਅਕਾਲੀ ਦਲ ਵਲੋਂ ਸਾਂਝੇ ਤੌਰ ਤੇ 'ਮੇਰੀ ਦਸਤਾਰ, ਮੇਰੀ ਸ਼ਾਨ' ਕੈਂਪ ਲਗਾਇਆ ਗਿਆ | ਜਿਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਯੂਥ ਅਕਾਲੀ ਦਲ ਸ. ਜਸਦੀਪ ਸਿੰਘ ਕਾਉਂਕੇ ਨੇ ਦੱਸਿਆ ਕਿ ਇਹ ਕੈਂਪ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਪੁੱਜੇ ਅਤੇ ਉਨ੍ਹਾਂ ਨੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ | ਸ. ਕਾਉਂਕੇ ਨੇ ਅੱਗੇ ਕਿਹਾ ਕਿ ਜਦੋਂ ਦਾ ਸਰਬਜੀਤ ਸਿੰਘ ਝਿੰਜਰ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਹੈ ਉਦੋਂ ਤੋਂ ਹੀ ਲੋਕਾਂ ਨੂੰ ਸਿੱਖੀ ਨਾਲ ਜੋੜਨ, ਦਾਹੜੇ ਤੇ ਕੇਸਾਂ ਦੀ ਸੰਭਾਲ ਕਰਨ, ਬਾਣੀ ਤੇ ਬਾਣੇ ਦੇ ਧਾਰਨੀ ਬਣਾਉਣ ਲਈ ਸ. ਝਿੰਜਰ ਵਲੋਂ ਬਹੁਤ ਹੀ ਸ਼ਲਾਘਾਯੋਗ ਕਾਰਜ ਕੀਤੇ ਗਏ ਹਨ | ਸ. ਕਾਉਂਕੇ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਅਦੇਸ਼ਾਂ ਉੱਤੇ ਸਿਆਸਤ ਦੇ ਨਾਲ ਨਾਲ ਧਾਰਮਿਕ ਖੇਤਰ ਵਿਚ ਵੀ ਕਾਰਜ ਕੀਤੇ ਜਾਂਦੇ ਰਹਿਣਗੇ |