ਲੁਧਿਆਣਾ, 6 ਮਾਰਚ (ਜਸਵਿੰਦਰ ਸਿੰਘ)- ਪੀ.ਏ.ਯੂ. ਇੰਪਲਾਈਜ਼ ਯੂਨੀਅਨ ਦੀਆਂ ਹੋਈਆਂ ਚੋਣਾਂ ਵਿਚ ਹੂੰਝਾਂ ਫੇਰ ਜਿੱਤ ਤੋਂ ਬਾਅਦ ਪੀ.ਏ.ਯੂ. ਇੰਪਲਾਈਜ਼ ਯੂਨੀਅਨ ਦੀ ਨਵੀਂ ਚੁਣੀ ਗਈ ਐਗਜ਼ੀਕਿਊਟਿਵ ਨੇ ਅੱਜ ਬਲਦੇਵ ਸਿੰਘ ਵਾਲੀਆ ਪ੍ਰਧਾਨ ਅਤੇ ਜਨਰਲ ਸਕੱਤਰ ਮਨਮੋਹਨ ਸਿੰਘ ਦੀ ਅਗਵਾਈ ਵਿਚ ਯੂਨੀਅਨ ਦੇ ਦਫ਼ਤਰ ਵਿਚ 2026-2028 ਦੀ ਟਰਮ ਲਈ ਕਾਰਜ ਭਾਗ ਸੰਭਾਲਿਆ | ਇਲੈੱਕਸ਼ਨ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਨੇ ਆਪਣੀ ਪੂਰੀ ਕਮੇਟੀ ਨਾਲ ਯੂਨੀਅਨ ਦਫ਼ਤਰ ਪਹੁੰਚ ਕੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਰਸਮੀ ਤੌਰ 'ਤੇ ਯੂਨੀਅਨ ਦਫ਼ਤਰ ਦਾ ਚਾਰਜ ਦਿੱਤਾ¢ ਇਸ ਮੌਕੇ ਵੱਡੀ ਗਿਣਤੀ ਵਿਚ ਮੁਲਾਜ਼ਮ ਇਕੱਠੇ ਹੋਏ | ਜਨਰਲ ਸਕੱਤਰ ਮਨਮੋਹਨ ਸਿੰਘ ਵਲੋਂ ਇਲੈੱਕਸ਼ਨ ਕਮੇਟੀ ਦੇ ਚੇਅਰਮੈਨ ਉਨ੍ਹਾਂ ਦੀ ਟੀਮ ਦਾ ਅਤੇ ਸਮੂਹ ਸਾਥੀ ਗਰੁੱਪਾਂ ਦਾ ਅਤੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ¢ ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਇਸ ਮੌਕੇ ਕਿਹਾ ਕਿ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਲਗਾਤਾਰ ਛੇਵੀਂ ਵਾਰ ਰਿਕਾਰਡ ਲੀਡ ਨਾਲ ਜਿਤਾ ਕੇ ਉਨ੍ਹਾਂ ਦੇ ਮੋਢਿਆਂ 'ਤੇ ਬਹੁਤ ਵੱਡੀ ਜ਼ਿੰਮੇਵਾਰੀ ਪਾਈ ਹੈ¢ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਕਿਹਾ ਕਿ ਆਉਣ ਵਾਲਾ ਸਮਾਂ ਮੁਲਾਜ਼ਮਾਂ ਲਈ ਬਹੁਤ ਸੰਘਰਸ਼ ਪੂਰਨ ਹੈ ਅਤੇ ਮੁਲਾਜ਼ਮਾਂ ਨੂੰ ਵੱਡੇ ਸੰਘਰਸ਼ਾਂ ਲਈ ਤਿਆਰ ਰਹਿਣਾ ਚਾਹੀਦਾ ਹੈ¢ ਉਨ੍ਹਾਂ ਨੇ ਕਿਹਾ ਕਿ ਅੰਬ ਗਰੁੱਪ ਵਲੋਂ ਜੋ ਮੈਨੀਫੈਸਟੋ ਜਾਰੀ ਕੀਤਾ ਗਿਆ ਸੀ, ਉਸ ਵਿਚ ਦਿੱਤੀਆਂ ਮੰਗਾਂ ਸਿਰੇ ਚਾੜ੍ਹਨ ਲਈ ਉਹ ਹਮੇਸ਼ਾ ਵਚਨਬੱਧ ਰਹਿਣਗੇ | ਇਸ ਮੌਕੇ ਹਰਜੀਤ ਸਿੰਘ ਖੰਟ, ਅਵਤਾਰ ਚੰਦ, ਲਾਲ ਬਹਾਦੁਰ ਯਾਦਵ, ਸੁਖਵਿੰਦਰ ਸਿੰਘ ਗਿੱਲ, ਕੇਸ਼ਵ ਸੈਣੀ, ਨਵਨੀਤ ਸ਼ਰਮਾ, ਨਰਿੰਦਰ ਸਿੰਘ ਸੇਖੋਂ, ਰਣਜੀਤ ਸਿੰਘ, ਧਰਮਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ, ਗੁਰਇਕਬਾਲ ਸਿੰਘ ਸੋਹੀ, ਸਤਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਰਿੰਦਰ ਸਿੰਘ, ਬਰਿੰਦਰ ਸਿੰਘ, ਸੁਰਜੀਤ ਸਿੰਘ, ਕਰਨੈਲ ਸਿੰਘ, ਜਗਦੀਪ ਸਿੰਘ, ਸ਼ਮਸ਼ੇਰ ਸਿੰਘ, ਚਰਨ ਦਾਸ, ਜਸਵੀਰ ਸਿੰਘ, ਸੰਦੀਪ ਪਾਠਕ, ਸੁਰਿੰਦਰ ਕੁਮਾਰ, ਰਕੇਸ਼ ਕੌਂਡਲ, ਪਿ੍ੰਸ ਗਰਗ, ਹਰਪ੍ਰੀਤ ਸਿੰਘ, ਕਰਮਵੀਰ ਸਿੰਘ, ਧਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਹੁਸਨ ਕੁਮਾਰ, ਬਲਜੀਤ ਸਿੰਘ, ਕੁਲਦੀਪ ਸਿੰਘ, ਕੇਵਲ ਸਿੰਘ, ਹਰਪਾਲ ਸਿੰਘ, ਨਰਿੰਦਰ ਕਾਲੜਾ, ਰਾਵਲ ਵਾਲੀਆ, ਜਤਿੰਦਰ ਕੁਮਾਰ, ਕੰਵਲਜੀਤ ਸਿੰਘ, ਮਨਜਿੰਦਰ ਸਿੰਘ ਆਦਿ ਹਾਜ਼ਰ ਰਹੇ |