ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸਿੱਖ ਕੌਮ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲਾ ਮਹੱਲਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਸਵੇਰ 7 ਵਜੇ ਤੋਂ ਹੋਲਾ ਮਹੱਲਾ ਮਨਾਉਣ ਵਾਸਤੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੇ ਫਲੇਟਾਂ ਵਾਲੇ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰੀਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਮੁੱਖ ਮਾਰਕੀਟ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਪੁੱਜਾ ਅਤੇ ਗੁਰਦੁਆਰਾ ਸਾਹਿਬ ਵਿਖੇ ਫੁੱਲਾਂ ਦੀ ਵਰਖਾ ਕਰਦੇ ਹੋਏ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ | ਅਰਦਾਸ ਹੁਕਮਨਾਮੇ ਤੋਂ ਬਾਅਦ ਪੰਜ ਪਿਆਰਿਆਂ ਦਾ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਵਿਚ ਬੱਚਿਆਂ ਨੇ ਗਤਕੇ ਦੇ ਜੌਹਰ ਦਿਖਾਏ ਅਤੇ ਕੀਰਤਨ ਮੁਕਾਬਲੇ ਵੀ ਕਰਵਾਏ ਗਏ, ਬੀਬੀਆਂ ਦੇ ਢਾਡੀ ਜਥਿਆਂ ਅਤੇ ਹੋਰ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਬੱਚਿਆਂ ਦੀਆਂ ਕਰਵਾਈਆ ਗਈਆਂ ਖੇਡਾਂ ਮਿਊਜੀਕਲ ਚੇਅਰ, ਪੇਂਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ | ਜੇਤੂ ਰਹੇ ਬੱਚਿਆਂ ਨੂੰ ਇਨਾਮ ਦੇਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮੁਫਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਇਕਬਾਲ ਸਿੰਘ ਨੇ ਮੁੱਖ ਮਹਿਮਾਨ ਤੇ ਸਮੂਹ ਸੰਗਤਾਂ ਦਾ ਵਿਸੇਸ਼ ਤੌਰ 'ਤੇ ਧੰਨਵਾਦ ਕੀਤਾ | ਸਮਾਗਮ 'ਚ ਵਿਸ਼ੇਸ ਤੌਰ 'ਤੇ ਹਾਜਰ ਹੋਏ ਸਿਮਰਜੀਤ ਸਿੰਘ ਬੈਂਸ, ਐਮ ਐਲ ਏ ਕੁਲਵੰਤ ਸਿੰਘ ਸਿੱਧੂ, ਜਸਬੀਰ ਸਿੰਘ ਜੱਸਲ ਅਤੇ ਏਵਨ ਸਾਇਕਲ ਦੇ ਐਮ ਡੀ. ਉਕਾਂਰ ਸਿੰਘ ਜੀ ਪਾਹਵਾ ਵੀ ਆਏ ਅਤੇ ਇਨ੍ਹਾਂ ਨੂੰ ਵਿਸ਼ੇਸ਼ ਸਨਮਾਨ ਚਿੰਨ ਨਾਲ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਚੇਅਰਮੈਨ ਬਲਜੀਤ ਸਿੰਘ ਸੇਠੀ, ਬਲਬੀਰ ਸਿੰਘ, ਤੇਜਵੀਰ ਸਿੰਘ, ਅਰਸ਼ਨੂਰ ਸਿੰਘ, ਇੰਦਰਜੀਤ ਸਿੰਘ, ਜਸਕੀਰਤ ਸਿੰਘ, ਮਨਪ੍ਰੀਤ ਸਿੰਘ, ਜੁਝਾਰ ਸਿੰਘ, ਐਡਵੋਕੇਟ ਰਾਜਿੰਦਰ ਪਾਲ ਸਿੰਘ, ਬੀਬੀ ਦਵਿੰਦਰ ਕੌਰ, ਬੀਬੀ ਮਨਜੀਤ ਕੌਰ, ਕੁਲਜੀਤ ਕੌਰ, ਸਿਮਰਨ ਕੌਰ, ਬਲਵਿੰਦਰ ਕੌਰ ਬੱਤਰਾ, ਸੁਰਿੰਦਰ ਕੌਰ, ਜਸਪਾਲ ਕੌਰ ਮਖੀਜਾ, ਸਤਬਜੀਤ ਕੌਰ, ਅਰਵਿੰਦਰ ਕੌਰ ਢੱਲ, ਦਰਸ਼ਨ ਸਿੰਘ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |