ਡਾਬਾ/ਲੁਹਾਰਾ, 7 ਮਾਰਚ (ਕੁਲਵੰਤ ਸਿੰਘ ਸੱਪਲ)-ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਲੁਧਿਆਣਾ ਵਿਖੇ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਵਿਦਿਆਰਥੀਆਂ ਦੀਆਂ 50 ਮੀਟਰ ਰੇਸ, 100 ਮੀਟਰ, 200 ਮੀਟਰ, 400 ਮੀਟਰ ਆਦਿ ਦੌੜਾਂ ਕਰਵਾਈਆਂ ਗਈਆਂ | ਇਸ ਮੌਕੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਸਕੂਲ ਦੇ ਪਿ੍ੰਸੀਪਲ ਕਸ਼ਮੀਰ ਸਿੰਘ ਧੁੰਨਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਬੱਚਿਆਂ ਨੂੰ ਖੇਡਾਂ ਵਿਚ ਦਿਲਚਸਪੀ ਰੱਖਣ ਲਈ ਵੀ ਪ੍ਰੇਰਨਾ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਰੀਰ ਨਿਰੋਆ ਰਹਿੰਦਾ ਹੈ ਅਤੇ ਅਖੀਰ ਪਿ੍ੰਸੀਪਲ ਨੇ ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਬੜੇ ਸ਼ਾਨਦਾਰ ਤਰੀਕੇ ਨਾਲ ਖੇਡਾਂ ਦੀ ਸਮਾਪਤੀ ਕੀਤੀ |