12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਵੱਖ-ਵੱਖ ਥਾਵਾਂ ਤੋਂ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ <br/>

Ad Position 21
No active advertisement
ਅਜੀਤ ਡੈਸਕ 08-03-2026
ਲੁਧਿਆਣਾ, 7 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਰਵੀ ਕੁਮਾਰ ਵਾਸੀ ਗਿਆਸਪੁਰਾ, ਵਬੀਸ਼ਨ ਕੁਮਾਰ ਵਾਸੀ ਗਿਆਸਪੁਰਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 45 ਗ੍ਰਾਮ ਹੈਰੋਇਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਕਥਿਤ ਦੋਸ਼ੀਆਂ ਨੂੰ ਪੁਲਿਸ ਨੇ ਲਲਤੋਂ ਨੇੜਿਉਂ ਉਸ ਵੇਲੇ ਕਾਬੂ ਕੀਤਾ, ਜਦੋਂ ਕਿ ਉਹ ਹੈਰੋਇਨ ਦੀ ਸਪਲਾਈ ਕਰਨ ਲਈ ਜਾ ਰਹੇ ਸਨ | ਪੁਲਿਸ ਵਲੋਂ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਦਲਜੀਤ ਸਿੰਘ ਵਾਸੀ ਗੁਰੂ ਅੰਗਦ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਸ਼ੇਰਪੁਰ ਚੌਂਕ ਨੇੜਿਉਂ ਕਾਬੂ ਕੀਤਾ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਜਸਵੀਰ ਕੌਰ ਵਾਸੀ ਮਨਜੀਤ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਮਨਜੀਤ ਨਗਰ ਨੇੜਿਉਂ ਹੀ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਹੈਰੋਇਨ ਸਪਲਾਈ ਕਰਦੀ ਸੀ | ਉਨ੍ਹਾਂ ਦੱਸਿਆ ਕਿ ਇਸ ਦੇ ਸਾਥੀਆਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਗੁਰਪ੍ਰੀਤ ਸਿੰਘ ਉਰਫ ਗੋਰਾ ਵਾਸੀ ਮੋਗਾ, ਕਰਨ ਕੁਮਾਰ ਵਾਸੀ ਲਵ ਕੁਸ਼ ਕਾਲੋਨੀ, ਸੁਖਬੀਰ ਸਿੰਘ ਵਾਸੀ ਪਿੰਡ ਬੁਲਾਰਾ ਅਤੇ ਸਿਮਰਨਜੀਤ ਕੌਰ ਉਰਫ ਸਿਮੂ ਵਾਸੀ ਨੇੜੇ ਅਮਲੋਹ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 230 ਗ੍ਰਾਮ ਹੈਰੋਇਨ, ਮੋਟਰਸਾਈਕਲ, ਐਕਟੀਵਾ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਨੇ ਇਹਨਾਂ ਕਥਿਤ ਦੋਸ਼ੀਆਂ ਨੂੰ ਮੋਤੀ ਨਗਰ ਦੇ ਇਲਾਕੇ ਤੋਂ ਕਾਬੂ ਕੀਤਾ ਹੈ | ਕਥਿਤ ਦੋਸ਼ੀ ਇੱਥੇ ਹੈਰੋਇਨ ਦੀ ਸਪਲਾਈ ਕਰਨ ਲਈ ਆਏ ਸਨ |

Ad Position 22
No active advertisement
ਪਿਛਲੀ ਖ਼ਬਰ ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ 50% ਛੋਟ 'ਤੇ ਲੁਧਿਆਣਾ ਵਿਖੇ ਉਪਲਬਧ <br/> ਅਗਲੀ ਖ਼ਬਰ ਸੋਨੇ ਦੇ ਕਾਰੀਗਰ ਤੋਂ ਲੱਖਾਂ ਦੇ ਗਹਿਣੇ ਲੁੱਟਣ ਦੇ ਮਾਮਲੇ ਵਿਚ ਦੋ ਖ਼ਿਲਾਫ਼ ਕੇਸ ਦਰਜ <br/>
Ad Position 24