ਲੁਧਿਆਣਾ, 7 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 15 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਗੁਰਪ੍ਰੀਤ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਨਿਸ਼ਾ ਸ਼ਰਮਾ ਪੁੱਤਰੀ ਭੁਪਿੰਦਰ ਕੁਮਾਰ ਉਸ ਦੇ ਪਿਤਾ ਭੁਪਿੰਦਰ ਕੁਮਾਰ ਅਤੇ ਮਾਤਾ ਸੁਨੀਤਾ ਰਾਣੀ ਵਾਸੀ ਡਾਬਾ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇਛੱੁਕ ਸੀ, ਇਸ ਲਈ ਉਹ ਕਥਿਤ ਦੋਸ਼ੀਆਂ ਨੂੰ ਮਿਲਿਆ | ਕਥਿਤ ਦੋਸ਼ੀਆਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਦੀ ਨਗਦੀ ਲੈ ਲਈ, ਪਰ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |